ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ ਪ੍ਰਿੰਸੀਪਲ ਅਜੇ ਬੇਰੀ ਦੀ ਪ੍ਰਧਾਨਗੀ `ਚ ਹੋਈ।ਪ੍ਰਿੰਸੀਪਲ ਬੇਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ 16 ਮਈ ਨੂੰ ਪੱਤਰ ਜਾਰੀ ਕਰਕੇ ਏਡਿਡ ਸਕੂਲਾਂ ਦੀਆਂ ਗਰਾਂਟਾਂ ਰੋਕਣ ਦੀ ਸਾਜ਼ਿਸ਼ ਰਚੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਵਿਭਾਗ ਨੇ ਏਡਿਡ ਸਕੂਲਾਂ ਦੇ ਇਸ ਪੱਤਰ ਨੂੰ ਜਲਦੀ ਵਾਪਸ ਨਾ ਲਿਆ ਤਾਂ ਪੰਜਾਬ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਅਤੇ ਏਡਿਡ ਸਕੂਲਾਂ ਦੇ ਪੈਨਸ਼ਨਰਜ਼ ਐਂਡ ਮੈਨੇਜਮੈਂਟ ਐਸੋਸੀਏਸ਼ਨ ਦੇ ਪ੍ਰਤੀਨਿਧ 22 ਮਈ ਦਿਨ ਬੁੱਧਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਾਲ ਰੋਸ ਮਾਰਚ ਕਰਨਗੇ।ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਖਿਲਾਫ਼ ਇਹ ਅਰਥੀ ਫੂਕ ਮਾਰਚ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਉਨ੍ਹਾਂ ਦੇ ਪਿੰਡ ਨੰਗਲ ਤੱਕ ਜਾਵੇਗਾ।
ਪ੍ਰੈਸ ਸਕੱਤਰ ਅਜੇ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਏਡਿਡ ਸਕੂਲਾਂ ਨਾਲ ਧੱਕਾ ਕਰ ਰਹੀ ਹੈ।ਪਿਛਲੇ ਤਿੰਨ ਸਾਲਾਂ ਤੋਂ ਪੈਨਸ਼ਨਰ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਲਾਜ਼ਮ ਛੇਵੇਂ ਤਨਖਾਹ ਕਮਿਸ਼ਨ ਨੂੰ ਤਰਸ ਰਹੇ ਹਨ।ਉਨ੍ਹਾਂ ਕਿਹਾ ਕਿ ਜੇਕਰ ਇਸ ਧਰਨੇ ਤੋਂ ਬਾਅਦ ਵੀ ਸਰਕਾਰ ਦੇ ਕੰਨਾਂ ’ਤੇ ਜੂੰ ਨਾ ਸਰਕੀ ਤਾਂ ਇਸ ਤੋਂ ਵੀ ਵੱਡਾ ਐਕਸ਼ਨ ਕੀਤਾ ਜਾਵੇਗਾ।
ਜਸਵਿੰਦਰ ਸਿੰਘ ਤੇ ਹੋਰ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਨੇ 2022 ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਅਨੁਸਾਰ ਏਡਿਡ ਸਕੂਲਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਰਗੀਆਂ ਨਹੀਂ ਸਹੂਲਤਾਂ ਦਿੱਤੀਆਂ ਜਾ ਰਹੀਆਂ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …