ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਕਿਸੇ ਵੀ ਹਿੱਸੇ ‘ਚ ਪੀਣ ਵਾਲੇ ਪਾਣੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਮੀਡੀਆ ਬਿਆਨ ‘ਚ ਕਿਹਾ ਹੈ ਕਿ ਨਗਰ ਨਿਗਮ ਅੰਮ੍ਰਿਤਸਰ ਸਾਰੀਆਂ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਆਪਣੇ ਨਾਗਰਿਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣਾ ਨਿਗਮ ਦਾ ਫਰਜ਼ ਹੈ, ਜਿਸ ਲਈ 546 ਟਿਊਬਵੈਲ ਲਗਾਏ ਗਏ ਹਨ।ਅੱਜ ਸ਼ਹਿਰ ਦੇ ਕਸ਼ਮੀਰ ਐਵਨਿਊ, ਬਸੰਤ ਐਵਨਿਊ, ਗੋਕਲ ਐਵਨਿਊ, ਅਮਨ ਐਵਨਿਊ ਅਤੇ ਹਿੰਦੁਸਤਾਨੀ ਬਸਤੀ ਵਿੱਚ ਟਿਊਬਵੈਲਾਂ ਦੀਆਂ ਮੋਟਰਾਂ ਟੁੱਟਣ ਦੀਆਂ ਕੁੱਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ।ਇਸ ਲਈ ਨਗਰ ਨਿਗਮ ਅੰਮ੍ਰਿਤਸਰ ਦਾ ਅਪਰੇਸ਼ਨ ਐਂਡ ਮੇਨਟੇਨੈਂਸ ਸੈਲ ਜੋ ਕਿ ਬਹੁਤ ਹੀ ਸੁਚਾਰੂ ਢੰਗ ਨਾਲ ਕੰਮ ਕਰ ਰਿਹਾ ਹੈ।ਐਕਸੀਅਨ ਮਨਜੀਤ ਸਿੰਘ, ਐਸ.ਡੀ.ਓ ਤਰੁਣਪ੍ਰੀਤ ਸਿੰਘ, ਜੇ.ਈ ਰਮਨ ਕੁਮਾਰ ਅਤੇ ਸਰਦੂਲ ਸਿੰਘ ਨੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਵੀ ਮੋਟਰਾਂ ਦੀ ਮੁਰੰਮਤ ਦਾ ਕੰਮ ਕਰਵਾਇਆ।ਸਾਰੇ ਇੰਜ਼ੀਨਅਰਿੰਗ ਵਿੰਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਟਿਊਬਵੈਲਾਂ ਅਤੇ ਡਿਸਪੋਜ਼ਲ ਪਲਾਂਟਾਂ ਦੇ ਸਹੀ ਢੰਗ ਨਾਲ ਕੰਮ ਕਰਨ `ਤੇ ਚੌਕਸੀ ਰੱਖਣ ਅਤੇ ਜਦੋਂ ਵੀ ਕਿਸੇ ਸਿਰੇ `ਤੇ ਕੋਈ ਨੁਕਸ ਪਵੇ ਤਾਂ ਪਹਿਲ ਦੇ ਆਧਾਰ `ਤੇ ਉਸ ਦੀ ਮੁਰੰਮਤ ਕਰਵਾਈ ਜਾਵੇ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰੇਕ ਸ਼ਿਕਾਇਤ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ, ਪਰ ਇਹ ਸਿਰਫ ਜਨਤਾ ਦੇ ਸਹਿਯੋਗ ਨਾਲ ਹੀ ਹੋ ਸਕਦਾ ਹੈ।ਉਨ੍ਹਾਂ ਸ਼ੀਹਰੀਆਂ ਨੂੰ ਅਪੀਲ ਕੀਤੀ ਕਿ ਪਾਣੀ ਬਹੁਤ ਕੀਮਤੀ ਹੈ ਇਸ ਨੂੰ ਬਰਬਾਦ ਨਾ ਕੀਤਾ ਜਾਵੇ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …