Friday, March 28, 2025

ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ

ਅੰਮ੍ਰਿਤਸਰ 20 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਸਕੂਲ ਆਫ਼ ਐਮੀਨੈਂਸ ਸੁਲਤਾਨਵਿੰਡ ਰੋਡ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਦਾ ਮੁੱਖ ਮੰਤਵ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਅਲੱਗ-ਅਲੱਗ ਵਰਗਾਂ ਤੱਕ ਪਹੁੰਚਾਣਾ ਹੈ।ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਮੈਡਮ ਮੋਨੀਕਾ ਨੇ ਦੱਸਿਆ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਨੂੰ ਚੋਣ ਸਰਗਰਮੀਆਂ ਦਾ ਹਿੱਸਾ ਬਣਾ ਕੇ ਭਵਿੱਖ ਦੇ ਵੋਟਰਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਸਕੂਲ ਵਿੱਚ ਕਰਵਾਏ ਗਏ ਮਹਿੰਦੀ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦਾ ਭਰਪੂਰ ਜੋਸ਼ ਦੇਖਣ ਨੂੰ ਮਿਲਿਆ ਅਤੇ ਉਹਨਾਂ ਵਲੋਂ ਆਪਣੀ ਕਲਾ ਦਾ ਭਰਪੂਰ ਪ੍ਰਦਰਸ਼ਨ ਕੀਤਾ ਗਿਆ।ਉਹਨਾਂ ਕਿਹਾ ਕਿ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਆਪਣੇ ਘਰ ਦੇ ਸਾਰੇ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …