ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ
ਪ੍ਰਧਾਨ ਮੰਤਰੀ ਮੋਦੀ ਦੀਆਂ ਯੋਜਨਾਵਾਂ ਨੂੰ ਇਥੇ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਾਂਗਰਸੀ ਉਮੀਦਵਾਰ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਜਾਰੀ ਕੀਤੇ ਇਸ਼ਤਿਹਾਰ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਕਈ ਸਵਾਲ ਖੜ੍ਹੇ ਕੀਤੇ ਹਨ।ਸੰਧੂ ਸਮੁੰਦਰੀ ਨੇ ਕਿਹਾ ਕਿ ਔਜਲਾ ਸਾਹਬ ਨੇ ਚਾਰ ਸੌ ਦੇ ਕਰੀਬ ਸਕੂਲ ਅੱਪਗ੍ਰੇਡ ਕਰਨ ਦਾ ਦਾਅਵਾ ਕੀਤਾ ਹੈ, ਪਰ ਉਸ ਦੇ ਪਿੰਡ ਗੁਮਟਾਲੇ ਜਾ ਕੇ ਦੇਖੋ, ਕੀ ਪਿੰਡ ਦਾ ਸਕੂਲ ਅੱਪਗ੍ਰੇਡ ਹੋ ਗਿਆ ਹੈ?` ਜਿਹੜਾ ਵਿਅਕਤੀ ਆਪਣੇ ਪਿੰਡ ਦਾ ਸਕੂਲ ਅਪਗ੍ਰੇਡ ਨਹੀਂ ਕਰ ਸਕਦਾ, ਉਹ ਹੋਰ ਕੀ ਕਰੇਗਾ?
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਮੋਦੀ ਸਰਕਾਰ ਵਲੋਂ ਅੰਮ੍ਰਿਤਸਰ ਹਲਕੇ ਨੂੰ ਪਿਛਲੇ 10 ਸਾਲਾਂ ਦੌਰਾਨ ਦਿੱਤੇ ਫੰਡਾਂ ਦਾ ਵੇਰਵਾ ਦੇਣ ਲਈ ਸੱਦੀ ਗਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।ਪਾਰਟੀ ਦੇ ਅੰਮ੍ਰਿਤਸਰ ਲੋਕ ਸਭਾ ਇੰਚਾਰਜ ਅਵਿਨਾਸ਼ ਰਾਏ ਖੰਨਾ, ਹਿਮਾਚਲ ਤੋਂ ਭਾਜਪਾ ਆਗੂ ਸੁਰੇਸ਼ ਚੰਦੇਲ, ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂੂ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਸਬੰਧੀ ਇਕ ਕਿਤਾਬਚਾ ਵੀ ਜਾਰੀ ਕੀਤਾ।ਸੰਧੂ ਸਮੁੰਦਰੀ ਨੇ ਕਿਹਾ ਕਿ ਜਿੰਨੀਆਂ ਵੀ ਵੱਡੀਆਂ ਸੜਕਾਂ ਬਣੀਆਂ ਹਨ, ਉਹ ਪ੍ਰਧਾਨ ਮੰਤਰੀ ਮੋਦੀ ਅਤੇ ਅਰੁਣ ਜੇਤਲੀ ਦੀ ਸੋਚ ਦਾ ਨਤੀਜਾ ਹਨ।ਅੰਮ੍ਰਿਤਸਰ ਲੋਕ ਸਭਾਲਈ ਪਾਰਟੀ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’, ਕਾਂਗਰਸ ਅਤੇ ਅਕਾਲੀ ਦਲ ਦੇ ਜਾਲ ਵਿੱਚ ਨਾ ਫਸਣ ਅਤੇ ਵਿਕਸਿਤ ਦੇਸ਼, ਵਿਕਸਤ ਪੰਜਾਬ ਅਤੇ ਅੰਮ੍ਰਿਤਸਰ ਦੇ ਵਿਕਾਸ ਲਈ ਭਾਜਪਾ ਦੇ ਹੱਕ ਵਿੱਚ ਤਰਨਜੀਤ ਸੰਧੂ ਨੂੰ ਵੋਟ ਦੇਣ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media