Friday, July 26, 2024

ਯੂਨੀਵਰਸਿਟੀ ਦੇ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ 7 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਅਮਨਦੀਪ ਗਰੁੱਪ ਆਫ਼ ਹਸਪਤਾਲ ਦਾ ਕੈਂਪਸ ਪਲੇਸਮੈਂਟ ਡਰਾਈਵ ਆਯੋਜਨ ਕੀਤਾ ਗਿਆ।ਹਸਪਤਾਲ ਦੇ ਗਰੁੁੱਪ ਨੇ ਮਿਆਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਤੋਂ ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ ਅਤੇ ਸ਼੍ਰੀਨਗਰ ਵਿਖੇ ਵੱਖ-ਵੱਖ ਸਥਾਨਾਂ ਲਈ ਮਾਸਟਰਜ਼ ਇਨ ਹੌਸਪੀਟਲ ਮੈਨੇਜਮੈਂਟ ਦੇ 7 ਵਿਦਿਆਰਥੀਆਂ ਦੀ ਚੋਣ ਕੀਤੀ।ਹਸਪਤਾਲ ਦੇ ਅਧਿਕਾਰੀਆਂ ਨੇ ਇੰਟਰਵਿਊ ਤੋਂ ਬਾਅਦ ਹੋਰ ਪ੍ਰੀਕਿਆਵਾਂ `ਚੋਂ ਲੰਘਦੇ ਹੋਏ ਵਿਦਿਆਰਥੀਆਂ ਦੀ ਚੋਣ ਕੀਤੀ।
ਡਾ. ਅਮਰਿੰਦਰ ਸਿੰਘ ਮੁਖੀ ਮਿਆਸ ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਨੇ ਵਿਦਿਆਰਥੀਆਂ ਲਈ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਹਮੇਸ਼ਾਂ ਉਦਮ ਕਰਦੇ ਰਹਿਣ ਦਾ ਵਿਸ਼ਵਾਸ਼ ਦਿਵਾਉਂਦਿਆਂ ਨੌਕਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਪ੍ਰੋ. (ਡਾ.) ਸ਼ਵੇਤਾ ਸ਼ੇਨੋਏ ਡੀਨ ਫੈਕਲਟੀ ਨੇ ਇਸ ਉਪਲੱਬਧੀ `ਤੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਕੈਂਪਸ ਪਲੇਸਮੈਂਟ ਦੀ ਸ਼ੁਰੂਆਤ `ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ. ਸੀਪ ਸੋਨਾਲੀ ਸਹਾਇਕ ਪ੍ਰੋਫੈਸਰ ਨੇ ਕਿਹਾ ਸਾਡੇ ਵਿਦਿਆਰਥੀਆਂ ਦੁਆਰਾ ਕੀਤੀ ਸਖ਼ਤ ਮਿਹਨਤ ਅਤੇ ਵਿਭਾਗ ਦੁਆਰਾ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਇਹਨਾਂ ਪਲੇਸਮੈਂਟ ਨਤੀਜਿਆਂ ਵਿੱਚ ਝਲਕਦੀ ਹੈ।
ਡਾਇਰੈਕਟੋਰੇਟ ਪਲੇਸਮੈਂਟ ਅਤੇ ਕਰੀਅਰ ਐਨਹਾਂਸਮੈਂਟ ਦੇ ਡਾਇਰੈਕਟਰ ਡਾ. ਅਮਿਤ ਚੋਪੜਾ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਅਧਿਕਾਰੀਆਂ ਦੁਆਰਾ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਅਤੇ ਵੱਖ-ਵੱਖ ਅਕਾਦਮਿਕ ਪਹਿਲਕਦਮੀਆਂ ਕਾਰਨ ਕਈ ਹੋਰ ਰਾਸ਼ਟਰੀ ਅਤੇ ਬਹੁ-ਰਾਸ਼ਟਰੀ ਕੰਪਨੀਆਂ ਕੈਂਪਸ ਪਲੇਸਮੈਂਟ ਲਈ ਯੂਨੀਵਰਸਿਟੀ ਨਾਲ ਸੰਪਰਕ ਕਰ ਰਹੀਆਂ ਹਨ।
ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਅਤੇ ਰਜਿਸਟਰਾਰ ਡਾ. ਕੇ.ਐਸ ਕਾਹਲੋਂ ਨੇ ਵੀ ਇਸ ਸਫਲਤਾ ਲਈ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …