Saturday, July 27, 2024

ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ – ਗੁਰਜੀਤ ਔਜਲਾ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਦੇਸ਼ ਵਿੱਚ ਜਿਥੇ ਜਿਥੇ ਵੀ ਕਾਂਗਰਸ ਦੀਆਂ ਸਰਕਾਰਾਂ ਹਨ, ਉਥੇ ਪੁਰਾਣੀ ਪੈਨਸ਼ਨ ਲਾਗੂ ਹੋ ਚੁੱਕੀ ਹੈ।ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਆਉਣ ਤੇ ਪੰਜਾਬ ਵਿੱਚ ਵੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲ ਕਰ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਹਲਕਾ ਮਜੀਠਾ ਦੇ ਪਿੰਡਾਂ ਭੰਗਾਲੀ ਅਤੇ ਪਾਖਰਪੁਰਾ ਵਿਖੇ ਕਾਂਗਰਸ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਚੋਣ ਰੈਲੀਆਂ ਸਮੇਂ ਔਜਲਾ ਨੇ ਕੀਤਾ।ਉਹਨਾਂ ਕਿਹਾ ਕਿ ਅੱਜ ਲੋੜ ਹੈ ਹਰੇਕ ਵਰਗ ਲਈ ਖਤਰਾ ਬਣੀ ਹੋਈ ਭਾਜਪਾ ਸਰਕਾਰ ਤੋਂ ਦੇਸ਼ ਦੇ ਲੋਕਾਂ ਨੂੰ ਮੁਕਤੀ ਦਿਵਾਉਣ ਦੀ ਹੈ।ਉਹਨਾਂ ਕਿਹਾ ਕਿ ਝੂਠ ਬਹੁਤਾ ਚਿਰ ਨਹੀਂ ਟਿਕਦਾ, ਮੋਦੀ ਦੀ ਅਸਲੀਅਤ ਲੋਕ ਜਾਣ ਚੁੱਕੇ ਹਨ।ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ।ਉਹਨਾਂ ਕਿਹਾ ਕਿ ਸਾਨੂੰ ਰਲ ਮਿਲ ਕੇ ਹੰਬਲਾ ਮਾਰਨ ਦੀ ਲੋੜ ਹੈ ਤਾਂ ਜੋ ਲੋਕਾਂ ਸਿਰੋਂ ਗੁਲਾਮੀ ਦਾ ਜੂਲਾ ਲੱਥ ਸਕੇ।ਇਹ ਤਾਂ ਹੀ ਹੋ ਸਕਦਾ ਹੈ ਜੇਕਰ ਅਸੀਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ‘ਚ ਵੋਟਾਂ ਪਾ ਕੇ ਜਿਤਾਵਾਂਗੇ। ਹਲਕਾ ਮਜੀਠਾ ਵਿੱਚ ਪਹਿਲੀ ਰੈਲੀ ਪਿੰਡ ਭੰਗਾਲੀ ਕਲਾਂ ਵਿਖੇ ਸਰਪੰਚ ਨਿਸ਼ਾਨ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ।
ਇਸ ਮੌਕੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ, ਸਰਪੰਚ ਸੁਖਰਾਜ ਸਿੰਘ ਰੰਧਾਵਾ, ਕੀਰਤਨ ਬੀਰ ਸਿੰਘ ਖਡੂਰ ਸਾਹਿਬ, ਸਰਪੰਚ ਸੁਖਵੰਤ ਸਿੰਘ ਚੇਤਨਪੁਰਾ, ਪ੍ਰਧਾਨ ਨਵਦੀਪ ਸਿੰਘ ਸੋਨਾ, ਮੈਂਬਰ ਪੰਚਾਇਤ ਗੁਰਦੇਵ ਸਿੰਘ, ਸੁਖਜਿੰਦਰ ਸਿੰਘ, ਜਗਜੀਤ ਸਿੰਘ, ਬਲਾਕ ਪ੍ਰਧਾਨ ਨਵਤੇਜ ਪਾਲ ਸਿੰਘ, ਸਰਪੰਚ ਸਤਨਾਮ ਸਿੰਘ, ਸਰਪੰਚ ਰਣਜੀਤ ਸਿੰਘ, ਸਰਪੰਚ ਕਾਲਾ ਸਿੰਘ ਆਦਿ ਮੌਜ਼ੂਦ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …