ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 29 ਜੁਲਾਈ ਤੋਂ 3
ਅਗਸਤ 2024 ਤੱਕ ਮਾਨਯੋਗ ਸੁਪਰੀਮ ਕੋਰਟ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਮੀਟਿੰਗ ਕੀਤੀ ਗਈ।ਉਨ੍ਹਾਂ ਦੱਸਿਆ ਕਿ ਜੇਕਰ ਕੇਸ ਸੁਪਰੀਮ ਕੋਰਟ ਵਿੱਚ ਲੰਬਿਤ ਹੈ ਅਤੇ ਦੂਜੀ ਧਿਰ ਨਾਲ ਸਮਝੌਤੇ ਉਪਰੰਤ ਸੁਪਰੀਮ ਕੋਰਟ ਵਿੱਚ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨਾ ਚਾਹੁੰਦੇ ਹੋ ਤਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਦਫਤਰ ਵਿੱਚ ਜਲਦ ਤੋਂ ਜਲਦ (28 ਜੁਲਾਈ 2024 ਤੋਂ ਬਾਅਦ ਨਹੀ) ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰਕੇ ਆਪਣਾ ਕੇਸ ਦਾ ਨਿਪਟਾਰਾ ਕਰਵਾ ਸਕਦੇ ਹੋਂ।
ਜਿਸ ਵਿੱਚ ਲੇਬਰ ਤੇ ਚੈਕ ਨਾਲ ਸੰਬੰਧਤ ਮਾਮਲੇ (138 ਐਨ.ਆਈ ਐਕਟ), ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸੰਬੰਧਤ ਮੁੱਦੇ, ਮੌਰਟਗੇਜ਼ ਨਾਲ ਸੰਬੰਧਤ ਮਾਮਲੇ, ਖੱਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ।ਇਹ ਵੀ ਦੱਸਿਆ ਗਿਆ ਕੀ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਹੇਠ ਲਿਖੇ ਮੁਕਦਮੇ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮੇ ਵਾਸਤੇ ਰੱਖੇ ਜਾ ਰਹੇ ਹਨ ਅਤੇ ਅਪੀਲ ਕੀਤੀ ਗਈ ਕੇ ਇਨ੍ਹਾਂ ਕੇਸਾਂ ਦੇ ਸਬੰਧਤ ਪਾਰਟੀਆਂ ਮਾਨਯੌਗ ਸੁਪਰੀਮ ਕੋਰਟ ਵਿਖੇ ਪਹੁੰਚ ਕੇ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ।ਇਸ ਦੇ ਨਾਲ ਹੀ ਇਹ ਸੁਨੇਹਾ ਦਿੱਤਾ ਗਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ।
Check Also
ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …
Punjab Post Daily Online Newspaper & Print Media