ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ
ਹੋਏ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 23 ਮਈ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨ ਦਲ ਦੇ 11 ਸਿੰਘ ਸ਼ਹੀਦ ਹੋਏ ਸਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸਾਕੇ ਦੀ ਸਲਾਨਾ ਯਾਦ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਾਏ ਜਾਂਦੇ ਹਨ।ਉਨ੍ਹਾਂ ਦੱਸਿਆ ਕਿ 23 ਮਈ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਸਜਾਏ ਜਾਣਗੇ।ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਪੁੱਜਣਗੀਆਂ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media