ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ 2024
ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ।ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤਾਂ ਲਈ ਜਾਰੀ ਕੀਤੇ ਗਈ ਵੋਟਰ ਸਲਿੱਪ ਨੂੰ ਵੋਟ ਪਾਉਣ ਲਈ ਪਹਿਚਾਣ ਪੱਤਰ ਦੇ ਤੌਰ ‘ਤੇ ਪੇਸ਼ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਹਿਚਾਣ ਵਜੋਂ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।ਭਾਰਤ ਚੋਣ ਕਮਿਸ਼ਨ ਅਨੁਸਾਰ ਜਿੰਨਾਂ ਵੋਟਰਾਂ ਪਾਸ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ.ਪੀ.ਆਰ ਅਧੀਨ ਆਰ.ਜੀ.ਆਈ ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮ. ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 02 ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ 7742 ਪੁਰਸ਼ 5843 ਔਰਤਾਂ ਪੀਡਬਲਿਊਡੀ (ਦਿਵਿਆਂਗ ਵੋਟਰ) ਹਨ ਅਤੇ 85 ਸਾਲ ਤੋਂ ਵੱਧ ਉਮਰ ਵਾਲੇ 14663 ਵੋਟਰ ਹਨ।ਇਨ੍ਹਾਂ ਦੀ ਸਹੂਲਤ ਲਈ ਬੀ.ਐਲ.ਓਜ਼ ਦੇ ਸਹਿਯੋਗ ਨਾਲ ਘਰ ਵਿੱਚ ਰਹਿ ਕੇ ਵੋਟ ਪਾਉਣ ਸਬੰਧੀ ਫਾਰਮ ਨੰਬਰ 12 ਡੀ ਫਾਰਮ ਮੁਹੱਈਆ ਕਰਵਾਏ ਜਾ ਰਹੇ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਪੀ.ਡਬਲਿਊ.ਡੀ (ਦਿਵਿਆਂਗ ਵੋਟਰ) ਜਾਂ 85 ਸਾਲ ਤੋਂ ਵਧ ਉਮਰ ਵਾਲਾ ਵੋਟਰ ਫਾਰਮ ਨੰ. 12 ਡੀ ਭਰ ਕੇ ਦੇਵੇਗਾ, ਉਹ 01 ਜੂਨ 2024 ਨੂੰ ਪੋਲਿੰਗ ਸਟੇਸ਼ਨ ’ਤੇ ਵੋਟ ਨਹੀਂ ਪਾ ਸਕਣਗੇ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media