ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ
ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਇਸ ਪਾਵਨ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਵੱਲੋਂ ਗੁਰ ਜੱਸ ਗਾਇਨ ਕਰਕੇ ਆਈ ਸੰਗਤ ਨੂੰ ਨਿਹਾਲ ਕੀਤਾ ਗਿਆ।ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਅਤੇ ਵਹਿਮਾਂਭਰਮਾਂ ਨੂੰ ਤਿਆਗ ਕੇ ਗੁਰਮਤੇ ਅਨੁਸਾਰੀ ਜ਼ਿੰਦਗੀ ਬਤੀਤ ਕਰਨ ਸਬੰਧੀ ਹਾਜ਼ਰ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।ਛੀਨਾ ਨੇ ਸਮੂਹ ਸੰਗਤਾਂ ਅਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੱਤੀ।ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਸ੍ਰੀਮਤੀ ਰਮਿੰਦਰ ਕੌਰ, ਖ਼ਾਲਸਾ ਕਾਲਜ ਫ਼ਾਰ ਵੁਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media