ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੇ ਐਨ.ਸੀ.ਸੀ ਕੈਡੇਟਾਂ ਵਲੋਂ ਸਥਾਨਕ ਹਾਲ ਗੇਟ ਤੋਂ ਪਾਰਟੀਸ਼ਨ ਮਿਊਜ਼ਿਅਮ ਤੱਕ ਵੋਟਰ ਜਾਗਰੂਕਤਾ ਮਾਰਚ ਕੱਢਿਆ ਗਿਆ।
ਇਸ ਮਾਰਚ ਦੌਰਾਨ ਕੈਡੇਟਾਂ ਵਲੋਂ ਰਸਤੇ ਵਿੱਚ ਆਉਣ ਵਾਲੇ ਦੁਕਾਨਦਾਰਾਂ ਅਤੇ ਵਸਨੀਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਣੂ ਕਰਵਾਇਆ ਗਿਆ।ਆਪਣੇ ਸੰਬੌਧਨ ਵਿੱਚ ਡੀ.ਏ.ਵੀ ਸਕੂਲ ਦੇ ਐਨ.ਸੀ.ਸੀ ਇੰਚਾਰਜ ਵਿਕਾਸ ਪਰਾਸ਼ਰ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੇ ਐਨ.ਸੀ.ਸੀ ਵਿੰਗ ਵਲੋਂ ਵੋਟਰ ਜਾਗਰੂਕਤਾ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨ, ਜਿਸ ਦਾ ਲਾਭ ਦਿਵਿਆਂਗ ਵੋਟਰ ਸਕਸ਼ਮ ਐਪ ‘ਤੇ ਰਜਿਸਟਰੇਸ਼ਨ ਕਰਵਾ ਕੇ ਲੈ ਸਕਦੇ ਹਨ।ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਦੇ ਹਰ ਪੋਲਿੰਗ ਬੂਥ ਉਪਰ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ।ਦਿਵਿਆਂਗ ਵੋਟਰ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।ਇਸ ਮੌਕੇ ਮੁਨੀਸ਼ ਗੁਪਤਾ, ਨੋਡਲ ਅਫ਼ਸਰ ਸਵੀਪ ਬਰਿੰਦਰਜੀਤ ਸਿੰਘ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …