ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਸਥਾਨਕ ਗਊਸ਼ਾਲਾ ਚੌਕ ਵਿਖੇ ਸ਼਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਚੋਣ ਮੀਟਿੰਗ
ਰੁਪਿੰਦਰ ਸਿੰਘ ਰੰਧਾਵਾ ਸਾਬਕਾ ਚੇਅਰਮੈਨ ਸਰਕਲ ਪ੍ਰਧਾਨ ਦਿਹਾਤੀ ਅਤੇ ਹਰਵਿੰਦਰ ਸਿੰਘ ਗੋਲਡੀ ਤੂਰ ਦੀ ਅਗਵਾਈ ਹੇਠ ਹੋਈ।ਸ਼਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਸਾਰੇ ਲੋਕ ਇਕਬਾਲ ਸਿੰਘ ਝੂੰਦਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਉਤਾਵਲੇ ਹਨ।ਗੋਲਡੀ ਨੇ ਕਿਹਾ ਕਿ ਸ਼ਹਿਰ ਦੇ ਵਪਾਰੀ ਵਰਗ ਦੀਆਂ ਮੁਸ਼ਕਲਾਂ ਦਾ ਹੱਲ ਸ਼਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਹਲਕੇ ਦੇ ਵੋਟਰ ਸ਼਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜ਼ਾਂ ‘ਤੇ ਮੋਹਰ ਲਗਾਉਣਗੇ।
ਇਸ ਮੌਕੇ ਵਰਿੰਦਰ ਸਿੰਘ ਗਰੇਵਾਲ, ਗੁਰਮੀਤ ਸਿੰਘ ਜੈਲਦਾਰ, ਪ੍ਰਭਜੀਤ ਸਿੰਘ ਲੱਕੀ, ਬਿੱਲੂ ਸਿੰਘ, ਬਿੱਟੂ ਸਿੰਘ, ਜੰਮੂ ਰਾਮ, ਅਜੀਤਪਾਲ, ਜਥੇਦਾਰ ਇੰਦਰਜੀਤ ਸਿੰਘ, ਬੀਟਾ ਤੂਰ ਆਦਿ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media