Thursday, May 29, 2025
Breaking News

ਗਾਰਮੈਂਟ ਟੈਕਨੋਲਜ਼ੀ ਸੰਸਥਾਨ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅੱਜ ਸਰਕਾਰੀ ਗਾਰਮੈਂਟ ਟੈਕਨੋਲਜ਼ੀ ਸੰਸਥਾਨ ਹਾਲ ਗੇਟ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।2023 ਬੈਚ ਦੇ ਆਈ.ਏ.ਐਸ.ਅਧਿਕਾਰੀ ਅਤੇ ਸਹਾਇਕ ਕਮਿਸ਼ਨਰ ਸ਼੍ਰੀਮਤੀ ਸੋਨਮ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ ‘ਤੇ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਚੋਣ ਸਾਖ਼ਰਤਾ ਕਲੱਬਾਂ ਦੀ ਪ੍ਰਸ਼ੰਸ਼ਾ ਕਰਦੇ ਹੋਏ ਉਹਨਾਂ ਕਿਹਾ ਕਿ ਇਹਨਾਂ ਕਲੱਬਾਂ ਦੇ ਯਤਨਾਂ ਸਦਕਾ ਹੀ ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਅੰਮ੍ਰਿਤਸਰ ਜਿਲ੍ਹੇ ਨੂੰ ਦੋ ਵਾਰ ਸਵੀਪ ਗਤੀਵਿਧੀਆਂ ਲਈ ਪਹਿਲਾ ਸਥਾਨ ਦਿੱਤਾ ਗਿਆ ਹੈ।ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਵੋਟ ਦੇਣ ਦੇ ਹੱਕ ਦੀ ਵਰਤੋਂ ਕਰੀਏ।
ਆਈ.ਟੀ.ਆਈ ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਸੰਜੀਵ ਸ਼ਰਮਾ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨ, ਜਿਸ ਦਾ ਲਾਭ ਦਿਵਿਆਂਗ ਵੋਟਰ ਸਕਸ਼ਮ ਐਪ ਤੇ ਰਜਿਸਟਰੇਸ਼ਨ ਕਰਵਾ ਕੇ ਲੈ ਸਕਦੇ ਹਨ।ਨੋਡਲ ਅਫ਼ਸਰ ਸਵੀਪ ਬਰਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹਾਇਤਾ ਲਈ ਵੋਟਰ ਹੈਲਪਲਾਈਨ ਟੋਲ ਫ਼੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ।
ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਜੁਗਰਾਜ ਸਿੰਘ ਪੰਨੂ ਜ਼ਿਲ੍ਹਾ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ, ਆਸ਼ੂ ਧਵਨ ਅਤੇ ਪੰਕਜ ਕੁਮਾਰ ਵੀ ਸ਼ਾਮਲ ਸਨ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …