Saturday, July 27, 2024

ਪਿੰਡ ਬੰਡਾਲਾ ਦੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ- ਈ.ਟੀ.ਓ

ਜੰਡਿਆਲਾ ਗੁਰੂ, 23 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਵੱਡੀ ਗਿਣਤੀ ‘ਚ ਲੋਕ ਇਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਪ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ।ਅੱਜ ਜੰਡਿਆਲਾ ਗੁਰੂ ਹਲਕੇ ਵਿੱਚ ਪੈਂਦੇ ਪਿੰਡ ਬੰਡਾਲਾ ਦੇ ਸਮੂਹ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਹ ਪ੍ਰਗਟਾਵਾ ਸਰਦਾਰ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਬੰਡਾਲਾ ਪਿੰਡ ਦੇ ਸਮੂਹ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਸਮੇਂ ਕੀਤਾ ਉਨਾਂ ਕਿਹਾ ਕਿ ਪਿੰਡ ਬੰਡਾਲਾ ਦੇ ਬਖਸ਼ੀਸ਼ ਸਿੰਘ ਮੌਜ਼ੂਦਾ ਮੈਂਬਰ ਪੰਚਾਇਤ ਕਾਂਗਰਸ ਪਾਰਟੀ, ਆਪਣੇ ਪੂਰੇ ਪਰਿਵਾਰ ਤੇ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਬਖਸ਼ੀਸ਼ ਸਿੰਘ ਪੰਚਾਇਤ ਮੈਂਬਰ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕੀ ਮੌਜ਼ੂਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ।ਜਿਹਨਾਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹਰੇਕ ਘਰ ਨੂੰ ਫਰੀ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਈ ਹੈ।ਅਸੀਂ ਪਾਰਟੀ ਲਈ ਦਿਨ ਰਾਤ ਮਿਹਨਤ ਕਰਕੇ ਲੋਕ ਸਭਾ ਚੋਣਾਂ ਵਿੱਚ ਬੰਡਾਲਾ ਪਿੰਡ ਤੋਂ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਾਂਗੇ।ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਆਮ ਆਦਮੀ ਪਾਰਟੀ ਦੇ ਬੰਡਾਲਾ ਤੋਂ ਸੀਨੀਅਰ ਲੀਡਰ ਸਰਦਾਰ ਦਿਲਬਾਗ ਸਿੰਘ, ਅਮਰੀਕ ਸਿੰਘ ਬਾਠ, ਸੁੱਚਾ ਸਿੰਘ, ਨਿਸ਼ਾਨ ਸਿੰਘ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …