Monday, June 24, 2024

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ 201 ਅਖੰਡ ਪਾਠਾਂ ਦੇ ਭੋਗ 28 ਮਈ ਨੂੰ ਪੈਣਗੇ – ਦਿਲਜੀਤ ਬੇਦੀ

ਅੰਮ੍ਰਿਤਸਰ 23 ਮਈ (ਜਗਦੀਪ ਸਿੰਘ) – ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੇ ਗੁ. ਮੱਲ ਅਖਾੜਾ ਸਾਹਿਬ ਪਾਤਸਾਹੀ ਛੇਵੀਂ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਚੱਲ ਰਹੇ ਸੁਖਮਨੀ ਸਾਹਿਬ ਦੇ ਪਾਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਨਿਰੰਤਰ ਲੜੀ ਦੇ ਸੰਪੂਰਨ ਹੋਣ ਤੇ ਸ਼ੁਕਰਾਨੇ ਵਜੋਂ 28 ਮਈ ਨੂੰ ਗੁਰਮਤਿ ਸਮਾਗਮ ਹੋਣਗੇ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਪਿਛਲੇ ਦੋ ਸਾਲਾਂ ਤੋਂ ਸੁਖਮਨੀ ਸਾਹਿਬ ਦੇ ਪਾਠਾਂ ਦਾ ਨਿਰੰਤਰ ਪ੍ਰਵਾਹ ਚੱਲ ਰਿਹਾ ਹੈ।ਇਸਤਰੀ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਜਪ ਤਪ ਸਮਾਗਮ ਵੀ ਪੂਰਨ ਸ਼ਰਧਾ ਭਾਵਨਾ ਨਾਲ ਕੀਤੇ ਜਾ ਰਹੇ ਹਨ।ਬੇਦੀ ਨੇ ਦੱਸਿਆ ਕਿ 28 ਮਈ ਨੂੰ 201 ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਦੇ ਭੋਗ ਸਵੇਰੇ 10.00 ਵਜੇ ਪੈਣਗੇ।ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਹੋਵੇਗਾ।ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸੰਗਤਾਂ ਨੂੰ ਵਿਸ਼ੇਸ਼ ਤੌਰ ਸੰਬੋਧਨ ਕਰਨਗੇ ਅਤੇ ਵਿਸ਼ੇਸ਼ ਸਖਸ਼ੀਅਤਾਂ ਦਾ ਸਨਮਾਨ ਹੋਵੇਗਾ।

Check Also

‘ਅਧਿਆਪਕ ਦੀ ਤਿਆਰੀ’ ਵਿਸ਼ੇ ’ਤੇ ਆਨਲਾਈਨ ਲੈਕਚਰ ਕਰਵਾਇਆ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵੱਲੋਂ ਜੀ.ਐਚ.ਜੀ …