Wednesday, June 26, 2024

ਔਜਲਾ ਨੇ ਸ਼ਹਿਰ ਦੇ ਬਜ਼ਾਰਾਂ ਵਿੱਚ ਕੀਤੀ ਦੁਕਾਨਦਾਰਾਂ ਨਾਲ ਮੁਲਾਕਾਤ

ਅੰਮ੍ਰਿਤਸਰ 23 ਮਈ (ਸੁਖਬੀਰ ਸਿੰਘ) – ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ਼ਹਿਰ ਦੇ ਵਿਚਕਾਰਲੇ ਬਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ।ਉਨ੍ਹਾਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।ਇਹ ਰੋਡ ਸ਼ੋਅ ਸਾਬਕਾ ਡਿਪਟੀ ਸੀ.ਐਮ ਓਪੀ ਸੋਨੀ ਦੀ ਪ੍ਰਧਾਨਗੀ ਹੇਠ ਕੀਤਾ ਗਿਆ।
ਗੁਰਜੀਤ ਸਿੰਘ ਔਜਲਾ ਨੇ ਭਰਾਵਾਂ ਦਾ ਢਾਬਾ ਦੇ ਬਾਹਰੋਂ ਰੋਡ ਸ਼ੋਅ ਕਰਕੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਹਾਲਾਤ ਬਦਲਣ ਲਈ ਕਾਂਗਰਸ ਦਾ ਸਾਥ ਦੇਣਾ ਬਹੁਤ ਜਰੂਰੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਪਾਰ ਦੀ ਬਹੁਤ ਮਾੜੀ ਹਾਲਤ ਤੋਂ ਵਪਾਰੀ ਵਰਗ ਪ੍ਰੇਸ਼ਾਨ ਹੈ।ਭਾਜਪਾ ਦੀਆਂ ਸਕੀਮਾਂ ਨੇ ਵਪਾਰੀ ਵਰਗ ਨੂੰ ਉੱਚਾ ਚੁੱਕਣ ਦੀ ਬਜ਼ਾਏ ਪਹਿਲਾਂ ਨਾਲੋਂ ਵੀ ਬਦਤਰ ਹਾਲਤ ਵਿੱਚ ਛੱਡ ਦਿੱਤਾ ਹੈ।ਮੁਦਰਾ ਯੋਜਨਾ ਦੇ ਨਾਂ `ਤੇ ਵਪਾਰੀਆਂ ਨੂੰ ਲੁੱਟਿਆ ਜਾ ਰਿਹਾ ਹੈ।ਕਾਰੋਬਾਰੀ ਲਏ ਕਰਜ਼ੇ `ਤੇ ਵਿਆਜ ਦਾ ਬੋਝ ਝੇਲ ਰਹੇ ਹਨ।ਉਨ੍ਹਾਂ ਕਿਹਾ ਕਿ ਪਿੱਛਲੇ 10 ਸਾਲਾਂ `ਚ ਹਰ ਵਪਾਰੀ ਭਾਜਪਾ ਤੋਂ ਨਾਰਾਜ਼ ਹੈ, ਜਦਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਰਾਜ ਦੌਰਾਨ ਵਪਾਰ ਵਧਿਆ-ਫੁੱਲਿਆ ਸੀ ਅਤੇ ਹਰ ਵਰਗ ਖੁਸ਼ ਸੀ।ਓ.ਪੀ ਸੋਨੀ ਨੇ ਕਿਹਾ ਕਿ ਭਾਜਪਾ ਨੇ ਕਿਸੇ ਵੀ ਵਰਗ ਲਈ ਕੁੱਝ ਨਹੀਂ ਕੀਤਾ ਹੈ।ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਨੂੰ ਵੋਟਾਂ ਪਾ ਕੇ ਜਿਤਾਉਣ।
ਇਸ ਮੌਕੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਕੌਂਸਲਰ ਵਿਕਾਸ ਸੋਨੀ, ਮਹੇਸ਼ ਖੰਨਾ, ਪੰਕਜ ਚੌਹਾਨ, ਸੁਨੀਲ ਸ਼ਰਮਾ ਕੋਂਟੀ ਆਦਿ ਹਾਜ਼ਰ ਸਨ।

Check Also

ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ …