ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਸਰਕਾਰੀ ਅਧਿਆਪਕ ਕਸ਼ਮੀਰ ਸਿੰਘ ਗਿੱਲ ਦਾ ਵੋਟਰ ਜਾਗਰੂਕਤਾ ਪੈਦਾ ਕਰਨ ਵਾਲਾ ਦੂਜਾ ਗੀਤ ‘ਆਪਣੀ ਵੋਟ’ ਅੱਜ
ਰਲੀਜ਼ ਕੀਤਾ ਗਿਆ।ਜ਼ਿਲ੍ਹੇ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਦੀ ਕਮੇਟੀ ਦੇ ਮੁਖੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਕਿਹਾ ਕਿ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ।ਉਹਨਾਂ ਅਧਿਆਪਕ ਕਸ਼ਮੀਰ ਸਿੰਘ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਕਸ਼ਮੀਰ ਸਿੰਘ ਵਰਗੇ ਅਧਿਆਪਕ ਸਾਡੇ ਸਮਾਜ ਲਈ ਚਾਨਣ-ਮੁਨਾਰਾ ਹਨ, ਜੋ ਅਧਿਆਪਨ ਦੇ ਨਾਲ-ਨਾਲ ਸਮਾਜ ਲਈ ਨਿਵੇਕਲੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ।ਉਹਨਾਂ ਕਿਹਾ ਕਿ ਇਸ ਗੀਤ ਨੂੰ ਵੱਧ ਤੋਂ ਵੱਧ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾਵੇ।
ਅਧਿਆਪਕ ਕਸ਼ਮੀਰ ਸਿੰਘ ਨੇ ਕਿਹਾ ਕਿ ਇਹ ਗੀਤ ਉਹਨਾਂ ਦੀ ਆਪਣੀ ਰਚਨਾ ਹੈ ਅਤੇ ਉਹਨਾਂ ਇਸ ਨੂੰ ਵਿਸ਼ੇਸ਼ ਤੌਰ ਤੇ ਵੋਟਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਹੈ।ਜਿਕਰਯੋਗ ਹੈ ਕਿ ਕਸ਼ਮੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰਾ ਵਿਖੇ ਅਰਥ-ਸਾਸ਼ਤਰ ਦੇ ਅਧਿਆਪਕ ਹਨ ਅਤੇ ਸਿੱਖਿਆ ਵਿਭਾਗ ਵਿੱਚ ਪਿੱਛਲੇ 20 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।ਇਸ ਮੌਕੇ ਸੁਪਰਟੈਂਡੈਂਟ ਦਿਨੇਸ਼ ਸੂਰੀ, ਵਿਨੋਦ ਲੂਥਰਾ, ਮੈਡਮ ਸੁਮਨ, ਵਿਨੀਤ ਕੁਮਾਰ, ਗਗਨਦੀਪ ਅਤੇ ਕਈ ਸੈਕਟਰ ਅਫ਼ਸਰ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media