ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿੱਚ ਹਜ਼ਾਰਾਂ ਮਜ਼ਦੂਰਾਂ ਨੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਸਮਰਥਨ ਕੀਤਾ ਹੈ।ਹਰਦਿਆਲ ਸਿੰਘ ਬਾਵਾ ਦੀ ਬਰਸੀ ਹਿੰਦ ਮਜ਼ਦੂਰ ਸਭਾ ਅਤੇ ਭੱਠਾ ਮਜ਼ਦੂੂਰ ਸਭਾ ਵਲੋਂ ਮਨਾਈ ਗਈ, ਜਿਥੇ ਗੁਰਜੀਤ ਸਿੰਘ ਔਜਲਾ ਨੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਮੰਤਰੀ ਡਾ: ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਚੇਅਰਮੈਨ ਸ੍ਰੀਮਤੀ ਮਮਤਾ ਦੱਤਾ, ਇੰਟਕ ਪ੍ਰਧਾਨ ਸੁਰਿੰਦਰ ਸ਼ਰਮਾ, ਸਾਬਕਾ ਕੌਂਸਲਰ ਨਰਿੰਦਰ ਸਿੰਘ ਤੁੰਗ, ਕੁਲਵੰਤ ਸਿੰਘ ਬਵਾਜੀ ਅਤੇ ਹੋਰ ਸਾਥੀਆਂ ਸਮੇਤ ਆਪਣੀ ਹਾਜ਼ਰੀ ਦਰਜ਼ ਕਰਵਾਈ।
ਗੁਰਜੀਤ ਸਿੰਘ ਔਜਲਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਮਜ਼ਦੂਰਾਂ ਤੋਂ ਬਿਨਾਂ ਕਿਸੇ ਵੀ ਦੇਸ਼ ਅਤੇ ਸੂਬੇ ਦੀ ਤਰੱਕੀ ਸੰਭਵ ਨਹੀਂ ਹੈ।ਕਾਮੇ ਹਰ ਕੰਮ ਵਿੱਚ ਸਹਿਯੋਗ ਦਿੰਦੇ ਹਨ ਅਤੇ ਆਪਣੇ ਹੁਨਰ ਨਾਲ ਉਸ ਕੰਮ ਨੂੰ ਨਵਾਂ ਰੂਪ ਦਿੰਦੇ ਹਨ।ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਮਜ਼ਦੂਰਾਂ ਲਈ ਵਿਸ਼ੇਸ਼ ਸਥਾਨ ਅਤੇ ਸਕੀਮਾਂ ਦਿੱਤੀਆਂ ਹਨ। ਉਨਾਂ ਕਿਹਾ ਕਿ ਕਾਂਗਰਸ ਦੀ ਜਿੱਤ ਤੋਂ ਬਾਅਦ, ਮਜ਼ਦੂਰਾਂ ਦੀ ਘੱਟੋ-ਘੱਟ ਉਜ਼ਰਤ ਵਧਾ ਕੇ 400/- ਰੁਪਏ ਕੀਤੀ ਜਾਵੇਗੀ ਕਾਂਗਰਸ ਇਹ ਯਕੀਨੀ ਬਣਾਏਗੀ ਕਿ ਔਰਤਾਂ ਦੀ ਤਨਖਾਹ ਵਿੱਚ ਵਿਤਕਰੇ ਨੂੰ ਰੋਕਣ ਲਈ ‘ਬਰਾਬਰ ਕੰਮ, ਬਰਾਬਰ ਤਨਖਾਹ’ ਦੇ ਸਿਧਾਂਤ ਨੂੰ ਲਾਗੂ ਕੀਤਾ ਜਾਵੇ।ਕਾਂਗਰਸ ਘਰੇਲੂ ਨੌਕਰਾਂ ਅਤੇ ਪ੍ਰਵਾਸੀ ਕਾਮਿਆਂ ਦੇ ਰੁਜ਼ਗਾਰ ਨੂੰ ਨਿਯਮਤ ਕਰਨ ਅਤੇ ਉਨ੍ਹਾਂ ਦੇ ਬੁਨਿਆਦੀ ਕਾਨੂੰਨੀ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਕਾਨੂੰਨਾਂ ਦਾ ਪ੍ਰਸਤਾਵ ਕਰੇਗੀ।ਔਜਲਾ ਨੇ ਕਿਹਾ ਕਿ ਕਾਂਗਰਸ ਪੂਰੇ ਦੇਸ਼ ਦੀ ਤਰੱਕੀ ਲਈ ਕੰਮ ਕਰੇਗੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …