Thursday, November 21, 2024

ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ

ਅੰਮ੍ਰਿਤਸਰ , 24 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਨ, ਅੰਮ੍ਰਿਤਸਰ ਵਿਕਾਸ ਅਥਾਰਟੀ ਰਜਤ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਸੰਬੋਧਤ ਕਰਦੇ ਹੋਏ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦੇ ਵੋਟਰ ਜਾਗਰੂਕਤਾ ਮੁਹਿੰਮ ਦੇ ਨੋਡਲ ਅਫ਼ਸਰ ਰਾਜ ਕੁਮਾਰ ਨੇ ਕਿਹਾ ਕਿ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ਸੱਤਰ ਪ੍ਰਤੀਸ਼ਤ ਵੋਟਿੰਗ ਤੋਂ ਵੱਧ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਹਾਸਿਲ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਲਗਾਤਾਰ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜ਼ਿਲ੍ਹਾ ਸਵੀਪ ਟੀਮ ਮੈਂਬਰ ਮੈਡਮ ਆਦਰਸ਼ ਸ਼ਰਮਾ ਨੇ ਕਿਹਾ ਕਿ ਸਕੂਲਾਂ ਅਤੇ ਕਾਲਜ਼ਾਂ ਵਿੱਚ ਸਥਾਪਿਤ ਕੀਤੇ ਹਏ ਚੋਣ ਸਾਖ਼ਰਤਾ ਕਲੱਬਾਂ ਵਲੋਂ ਇਸ ਵਾਰ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ।ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦੇ ਹੋਏ ਜ਼ਿਲ੍ਹਾ ਆਈਕਾਨ ਆਰ.ਜੇ ਦੀਪ ਨੇ ਕਿਹਾ ਕਿ ਹਾਲੇ ਵੀ ਸਾਡੇ ਕੋਲ ਵਕਤ ਹੈ, ਜਿਸ ਵਿੱਚ ਅਸੀਂ ਜ਼ਿਆਦਾ ਤੋਂ ਜ਼ਿਆਦਾ ਵੋਟਰਾਂ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰ ਸਕਦੇ ਹਾਂ।ਜ਼ਿਲ੍ਹੇ ਵਿੱਚ 50000 ਦੇ ਲਗਭਗ ਨਵੇਂ ਵੋਟਰ ਹਨ ਅਤੇ ਇਹਨਾਂ ਵੋਟਰਾਂ ਨੂੰ ਪਹਿਲੀ ਵਾਰ ਵੋਟ ਪਾਉਣ ਦਾ ਮੌਕਾ ਮਿਲ ਰਿਹਾ ਹੈ।ਅੰਤ ‘ਚ ਵਿਦਿਆਰਥੀਆਂ ਨੂੰ ਸਮਾਜ ਵਿੱਚ ਵੋਟਰ ਜਾਗਰੂਕਤਾ ਫ਼ੈਲਾਉਣ ਦੀ ਸਹੰੁ ਵੀ ਚੁਕਾਈ ਗਈ।
ਇਸ ਮੌਕੇ ਲੈਕਚਰਾਰ ਸ਼੍ਰੀਮਤੀ ਮਨਦੀਪ ਬੱਲ, ਸ਼੍ਰੀਮਤੀ ਨੀਨਾ, ਪ੍ਰੀਤਇੰਦਰ, ਰਮਨ ਕਾਲੀਆ ਅਤੇ ਮਨਿੰਦਰ ਕੌਰ ਵੀ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …