ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਦੀਆਂ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਵਿਧਾਨ ਸਭਾ ਸੈਗਮੈਂਟ ਸੰਗਰੂਰ ਵਿੱਚ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੀ.ਵੀ ਪੈਟ ਦੀ ਕਮਿਸ਼ਨਿੰਗ ਕੀਤੀ ਜਾ ਰਹੀ ਹੈ।ਜਨਰਲ ਅਬਜਰਵਰ ਦਿਨੇਸ਼ਨ ਐਚ ਨੇ ਉਪ ਮੰਡਲ ਮੈਜਿਸਟਰੇਟ ਕਮ ਸਹਾਇਕ ਰਿਟਰਨਿੰਗ ਅਫਸਰ ਸੰਗਰੂਰ ਚਰਨਜੋਤ ਸਿੰਘ ਵਾਲੀਆ ਦੀ ਮੌਜ਼ੂਦਗੀ ਵਿੱਚ ਸਰਕਾਰੀ ਰਣਬੀਰ ਕਾਲਜ ਵਿੱਚ ਈ.ਵੀ ਐਮਜ਼ ਦੀ ਤਿਆਰੀ ਦੇ ਕੰਮ ਦਾ ਜਾਇਜ਼ਾ ਲਿਆ।ਸਹਾਇਕ ਰਿਟਰਨਿੰਗ ਅਫਸਰ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਸੰਗਰੂਰ ਸੈਗਮੈਂਟ ਦੇ ਪੋਲਿੰਗ ਸਟੇਸ਼ਨਾਂ ਲਈ 20 ਫੀਸਦ ਵਾਧੂ ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ 108-ਸੰਗਰੂਰ ਵਿਧਾਨ ਸਭਾ ਹਲਕੇ ਵਿੱਚ 214 ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਕਮਿਸ਼ਨਿੰਗ ਦੌਰਾਨ ਬੈਲਟ ਯੂਨਿਟ, ਕੰਟਰੋਲ ਯੂਨਿਟ, ਵੀ.ਵੀ.ਪੈਟ ਮਸ਼ੀਨਾਂ ਨੂੰ ਚੈਕ ਕਰਨ, ਉਮੀਦਵਾਰਾਂ ਦੇ ਨਾਂ ਅਤੇ ਚੋਣ ਨਿਸ਼ਾਨ ਲੋਡ ਕਰਨ, ਟੈਗ ਲਗਾਉਣ, ਸੀਲਿੰਗ ਕਰਨ ਆਦਿ ਕੰਮਾਂ ਨੂੰ ਅਤਿ-ਗੰਭੀਰਤਾ ਅਤੇ ਜਿੰਮੇਵਾਰੀ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ।ਇਸ ਮੌਕੇ ਜਨਰਲ ਅਬਜਰਵਰ ਦੇ ਤਾਲਮੇਲ ਅਧਿਕਾਰੀ ਸਤਵਿੰਦਰ ਸਿੰਘ ਢਿੱਲੋਂ ਵੀ ਮੌਜ਼ੂਦ ਸਨ।
Check Also
ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …