ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੀਆਂ ਐਨ.ਸੀ.ਸੀ ਵਿੰਗਾਂ ਵਲੋਂ ਵੋਟਰ ਜਾਗਰੂਕਤਾ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ।ਇਸ ਵਿੱਚ ਐਨ.ਸੀ.ਸੀ ਦੇ ਕੈਡੇਟਾਂ ਨੇ ਸਿੱਖਿਆਦਾਇਕ ਪੇਂਟਿੰਗਾਂ ਬਣਾ ਕੇ ਆਮ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ।ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਜੇ ਬੇਰੀ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੇ ਐਨ.ਸੀ.ਸੀ ਵਿੰਗ ਵਲੋਂ ਵੋਟਰ ਜਾਗਰੂਕਤਾ ਲਈ ਲਗਾਤਾਰ ਕੋਸ਼ਸ਼ਾਂ ਕੀਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਅਗਾਮੀ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਕਰਕੇ ਲੋਕਾਂ ਦੀ ਵੋਟਾਂ ਪ੍ਰਤੀ ਰੁਚੀ ਵਧੀ ਹੈ।ਉਹਨਾਂ ਕਿਹਾ ਕਿ ਚੋਣਾਂ ਵਿੱਚ ਸਮਾਜ ਦੇ ਸਾਰੇ ਵਰਗਾਂ ਦੀ ਭਾਗੇਦਾਰੀ ਜ਼ਰੂਰੀ ਹੈ ਅਤੇ ਇਸ ਗੱਲ ਨੂੰ ਸੁਨਿਸ਼ਚਿਤ ਕਰਨ ਲਈ ਲਗਾਤਾਰ ਕੋਸ਼ਸ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਚੰਗੀ ਸਰਕਾਰ ਦੀ ਚੋਣ ਕਰਨਾ ਲੋਕਤੰਤਰ ਦੀ ਸ਼ਫ਼ਲਤਾ ਲਈ ਬੇਹੱਦ ਜ਼ਰੂਰੀ ਹੈ।ਉਹਨਾਂ ਦੱਸਿਆ ਕਿ ਵੋਟਿੰਗ ਵਾਲੇ ਦਿਨ ਬੀ.ਐਲ.ਓ ਤੋਂ ਇਲਾਵਾ ਆਪਣੇ ਪੋਲਿੰਗ ਬੂਥ ਬਾਰੇ ਜਾਨਣ ਲਈ ਵੋਟਰ ਹੈਲਪਲਾਈਨ ਐਪ ਰਾਹੀਂ ਸਾਰੀ ਲੋੜੀਂਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨ, ਜਿਸ ਦਾ ਲਾਭ ਦਿਵਿਆਂਗ ਵੋਟਰ ਸਕਸ਼ਮ ਐਪ ‘ਤੇ ਰਜਿਸਟਰੇਸ਼ਨ ਕਰਵਾ ਕੇ ਲੈ ਸਕਦੇ ਹਨ।ਉਹਨਾਂ ਅਪੀਲ ਕੀਤੀ ਕਿ ਸਾਰੇ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।ਇਸ ਮੌਕੇ ਮੁਨੀਸ਼ ਗੁਪਤਾ, ਵਿਕਾਸ ਪਰਾਸ਼ਰ ਅਤੇ ਗੁਲਸ਼ਨ ਸਿਧਾਨਾ ਵੀ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ
ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …