ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਤੁੰਗ ਢਾਬ ਡਰੇਨ ਨੂੰ ਤਕਨੀਕ ਦੀ ਮਦਦ ਨਾਲ ਸਾਫ਼ ਕੀਤਾ ਜਾਵੇਗਾ ਅਤੇ ਇਥੇ ਸੀਵਰੇਜ ਪਲਾਂਟ ਲਗਾਇਆ ਜਾਵੇਗਾ। ਸੰਧੂ ਸਮੁੰਦਰੀ ਅੱਜ ਪਿੰਡ ਗੁਮਟਾਲਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਇਸ ਪਿੰਡ ਤੋਂ ਹੀ ਐਮ.ਪੀ ਗੁਰਜੀਤ ਸਿੰਘ ਔਜਲਾ ਸੱਤ ਸਾਲ ਤੋਂ ਐਮ.ਪੀ ਹਨ, ਪਰ ਉਹ ਤੁੰਗ ਢਾਬ ਡਰੇਨ ਦੀ ਸਮੱਸਿਆ ਹੱਲ ਨਹੀਂ ਕਰਵਾ ਸਕਿਆ।ਉਹਨਾਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਅਤੇ ਪਾਣੀ ਦੀ ਸਮੱਸਿਆ ਹੈ, ਪਰ ਮੈਂ ਹੈਰਾਨ ਹਾਂ ਕਿ ਐਮ.ਪੀ ਸਾਹਬ ਨੇ ਸੱਤ ਸਾਲਾਂ ਦੇ ਵਿੱਚ ਵੀ ਕੁੱਝ ਵੀ ਨਹੀਂ ਕਰਵਾਇਆ।ਉਹਨਾਂ ਕਿਹਾ ਕਿ ਇਹ ਸਮੱਸਿਆਵਾਂ ਬਹੁਤ ਪਹਿਲਾਂ ਹੀ ਖ਼ਤਮ ਹੋ ਜਾਣੀਆਂ ਚਾਹੀਦੀਆਂ ਸਨ।ਉਹਨਾਂ ਯਕੀਨ ਦਿਵਾਇਆ ਕਿ ਮੋਦੀ ਸਰਕਾਰ ਦੇ ਪਹਿਲੇ 100 ਦਿਨਾਂ ਦੇ ਅੰਦਰ ਅੰਦਰ ਜਿੰਨੀਆਂ ਵੀ ਕੱਚੀਆਂ ਛੱਤਾਂ ਹਨ ਪੱਕੀਆਂ ਕੀਤੀਆਂ ਜਾਣਗੀਆਂ।ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਮੌਕਾ ਮਿਲਣਾ ਚਾਹੀਦਾ ਹੈ, ਉਨ੍ਹਾਂ ਵਿਚ ਲਿਆਕਤ ਦੀ ਕੋਈ ਕਮੀ ਨਹੀਂ ਹੈ।ਉਹਨਾਂ ਨੂੰ ਹੁਨਰਮੰਦ ਬਣਾਉਣ ਦੀ ਲੋੜ ਹੈ।ਉਹਨਾਂ ਕਿਹਾ ਕਿ ਨਸ਼ਿਆਂ ‘ਤੇ ਸਖ਼ਤੀ ਕੀਤੀ ਜਾਵੇਗੀ, ਜੋ ਵੀ ਨਸ਼ੇ ਦੇ ਕੰਮਾਂ ਵਿੱਚ ਪਾਇਆ ਮਿਲੇਗਾ ਉਹਨਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਾਈ ਜਾਵੇਗੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …