Thursday, November 21, 2024

ਵਿਦਿਆਰਥੀਆਂ ਵਲੋਂ ਡੋਰ ਟੂ ਡੋਰ ਵੋਟਰ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ‘ਤੇ ਆਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਹਿੰਦੂ ਕਾਲਜ਼, ਟੈਗੋਰ ਆਈ.ਟੀ.ਆਈ ਸਮੇਤ ਕਈ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਡੋਰ ਟੂ ਡੋਰ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ।ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਬਰਿੰਦਰਜੀਤ ਸਿੰਘ ਨੇ ਕਿਹਾ ਕਿ ਇਸ ਗਤੀਵਿਧੀ ਦਾ ਮੁੱਖ ਟੀਚਾ ਵਿਦਿਆਰਥੀਆਂ ਰਾਹੀਂ ਸਮਾਜ ਵਿੱਚ ਵੋਟ ਪਾਉਣ ਲਈ ਵੋਟਰਾਂ ਨੂੰ ਉਤਸ਼ਾਹਿਤ ਕਰਨਾ ਹੈ।ਉਹਨਾਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਪਹਿਲਾਂ ਆਪਣੇ ਪੱਧਰ ‘ਤੇ ‘ਚੋਣ ਸੱਦਾ ਪੱਤਰ’ ਤਿਆਰ ਕੀਤੇ ਗਏ ਅਤੇ ਫ਼ੇਰ ਇਹਨਾਂ ਨੂੰ ਆਮ ਵੋਟਰਾਂ ਤੱਕ ਘਰ-ਘਰ ਜਾ ਕੇ ਵੰਡਿਆ ਗਿਆ।ਉਹਨਾਂ ਕਿਹਾ ਚੋਣ ਕਮਿਸ਼ਨ ਅਨੁਸਾਰ ਵੋਟਾਂ ਵਿੱਚ ਸਮਾਜ ਦੇ ਸਾਰੇ ਵਰਗਾਂ ਦੀ ਹਿੱਸੇਦਾਰੀ ਜ਼ਰੂਰੀ ਹੈ,ਇਸੇ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਤੱਕ ਜ਼ਮੀਨੀ ਪੱਧਰ ‘ਤੇ ਜਾ ਕੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਅਗਾਮੀ ਲੋਕ ਸਭਾ ਚੋਣਾਂ ਦੇ ਪੂਰੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਕਰਕੇ ਲੋਕਾਂ ਦੀ ਵੋਟਾਂ ਪ੍ਰਤੀ ਰੁਚੀ ਵਧੀ ਹੈ।ਉਹਨਾਂ ਕਿਹਾ ਕਿ ਚੋਣਾਂ ਵਿੱਚ ਸਮਾਜ ਦੇ ਸਾਰੇ ਵਰਗਾਂ ਦੀ ਭਾਗੇਦਾਰੀ ਜ਼ਰੂਰੀ ਹੈ ਅਤੇ ਇਸ ਗੱਲ ਨੂੰ ਸੁਨਿਸ਼ਚਿਤ ਕਰਨ ਲਈ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪ੍ਰਤੀਸ਼ਤ ਵੋਟਿੰਗ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ, ਜਿਸ ਨੂੰ ਹਾਸਲ ਕਰਨ ਲਈ ਜ਼ਿਆਦਾ ਤੋਂ ਜ਼ਿਆਦਾ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਭਾਰਤ ਚੋਣ ਕਮਿਸ਼ਨ ਵਲੋਂ ਕਈ ਮੋਬਾਈਲ ਐਪਸ ਵੀ ਬਣਾਈਆਂ ਗਈਆਂ ਹਨ, ਜੋ ਹਰ ਵੋਟਰ ਨੂੰ ਆਪਣੇ ਮੋਬਾਈਲ ਫ਼ੋਨ ਤੇ ਡਾਊਨਲੋਡ ਕਰਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਦਾ ਲਾਭ ਲੈਣਾ ਚਾਹੀਦਾ ਹੈ।ਉਹਨਾਂ ਕਿਹਾ ਕਿ 1 ਜੂਨ ਵਾਲੇ ਦਿਨ ਸਾਰੇ ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਜ਼ਰੂਰ ਕਰਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …