Wednesday, June 26, 2024

ਨਸ਼ਾ ਮੁਕਤ ਪੰਜਾਬ ਮੋਦੀ ਦੀ ਪਹਿਲ – ਪਿਯੂਸ਼ ਗੋਇਲ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਇਸ ਵੱਡੀ ਗਲਤੀ ਲਈ ਗਾਂਧੀ ਪਰਿਵਾਰ ਅਤੇ ਕਾਂਗਰਸ ਨੂੰ ਪੰਜਾਬ ਦੇ ਲੋਕ ਜਰੂਰ ਸਬਕ ਸਿਖਾਉਣਗੇ।ਪੀਯੂਸ਼ ਗੋਇਲ ਜਿਨ੍ਹਾਂ ਕੋਲ ਟੈਕਸਟਾਈਲ ਅਤੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਵਰਗੇ ਵਿਭਾਗ ਵੀ ਹਨ, ਅੱਜ ਅੰਮ੍ਰਿਤਸਰ ਵਿਖੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਹੱਕ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਨਹਿਰੂ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ਕਦੇ ਵੀ ਪੰਜਾਬ ਦੇ ਹਿੱਤਾਂ ਬਾਰੇ ਨਹੀਂ ਸੋਚੇਗੀ, ਉਨ੍ਹਾਂ ਨੇ ਦੇਸ਼ ਦੀ ਵੰਡ ਸਮੇਂ ਅਤੇ ਸ੍ਰੀ ਦਰਬਾਰ ਸਾਹਿਬ `ਤੇ ਹਮਲਾ ਕਰਕੇ ਵੀ ਪੰਜਾਬ ਨਾਲ ਕਈ ਵਾਰ ਬੇਇਨਸਾਫ਼ੀ ਕੀਤੀ ਹੈ।ਉਨ੍ਹਾਂ ਕਿਹਾ ਕਿ ਕਦੇ ਦੂਰਬੀਨ ਰਾਹੀਂ ਦਿਖਾਈ ਦਿੰਦੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਹੁਣ ਹਰ ਕੋਈ ਜਾ ਸਕਦਾ ਹੈ।26 ਦਸੰਬਰ ਨੂੰ ਪੂਰੇ ਭਾਰਤ ਵਿੱਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾ ਰਿਹਾ ਹੈ।
ਪੀਯੂਸ਼ ਗੋਇਲ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਕਾਬਲ ਵਿਅਕਤੀ ਹਨ।ਹੁਣ ਉਹ ਅੰਮ੍ਰਿਤਸਰ ਅਤੇ ਪੰਜਾਬ ਦੀ ਸੇਵਾ ਨੂੰ ਸਮਰਪਿਤ ਹਨ।ਉਨ੍ਹਾਂ ਦੀ ਕੇਂਦਰੀ ਲੀਡਰਸ਼ਿਪ ਤੱਕ ਚੰਗੀ ਪਹੁੰਚ ਅਤੇ ਲੀਡਰਸ਼ਿਪ ਉਨਾਂ ’ਤੇ ਭਰੋਸਾ ਕਰਦੀ ਹੈ।ਜਿਸ ਦਾ ਭਵਿਖ ’ਚ ਅੰਮ੍ਰਿਤਸਰ ਨੂੰ ਬਹੁਤ ਫਾਇਦਾ ਹੋਵੇਗਾ।ਉਨ੍ਹਾਂ ਸੰਧੂ ਸਮੁੰਦਰੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।
ਇਸ ਮੌਕੇ ਭਾਜਪਾ ਦੇ ਸਕੱਤਰ ਮਨਿੰਦਰ ਸਿੰਘ ਸਿਰਸਾ, ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਰਜਿੰਦਰ ਮੋਹਨ ਸਿੰਘ ਛੀਨਾ, ਹਰਵਿੰਦਰ ਸਿੰਘ ਸੰਧੂ ਅਤੇ ਪ੍ਰੋ. ਸਰਚਾਂਦ ਸਿੰਘ ਵੀ ਹਾਜ਼ਰ ਸਨ।

Check Also

ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ …