Thursday, November 21, 2024

‘ਟੀਚਰ ਆਫ਼ ਈਅਰ ਆਫ਼ ਪੰਜਾਬ ਐਵਾਰਡ-2023’ ਦਾ ਪੋਸਟਰ ਜਾਰੀ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰਹੀ ਸੰਸਥਾ ਖ਼ਾਲਸਾ ਗਲੋਬਲ ਰੀਚ ਫਾਊਂਡੇਸਨ ਯੂ.ਐਸ.ਏ ਵਲੋਂ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ‘ਟੀਚਰ ਆਫ਼ ਦਾ ਈਅਰ ਆਫ਼ ਪੰਜਾਬ ਐਵਾਰਡ-2023’ ਹਰ ਸਾਲ ਦਿੱਤਾ ਜਾ ਰਿਹਾ ਹੈ।ਇਸ ਸਾਲ ਦੇ ਉਲੀਕੇ ਜਾਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਬਾਰੇ ਖੁਲਾਸਾ ਅੱਜ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਅਗਵਾਈ ’ਚ ਸਬੰਧਿਤ ਕਮੇਟੀ ਦੀ ਇੱਕ ਅਹਿਮ ਮੀਟਿੰਗ ਮੌਕੇ ਫ਼ਾਊਡੇਸ਼ਨ ਦੇ ਕੋਆਰਡੀਨੇਟਰ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਪੋਸਟਰ ਜਾਰੀ ਕਰਦਿਆਂ ਕੀਤਾ।
ਇਸ ਸਬੰਧੀ ਡਾ. ਕੁਮਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲ ਉਕਤ ਐਵਾਰਡ ਲਈ ਈਮੇਲ ਰਾਹੀਂ ਅਰਜ਼ੀਆਂ ਲੈਣ ਦੀ ਆਖ਼ਰੀ ਮਿਤੀ 15 ਜੂਨ ਨਿਰਧਾਰਿਤ ਕੀਤੀ ਗਈ ਹੈ, ਜਦਕਿ ਇਸ ਸਬੰਧੀ ਦਸਤਾਵੇਜ ਭੇਜਣ ਦੀ ਆਖ਼ਰੀ ਮਿਤੀ 15 ਜੁਲਾਈ 2024 ਹੈ।ਜਿਸ ਸਬੰਧੀ ਸੰਸਥਾ ਦੀ ਮੇਲ ਆਈ.ਡੀ kcegtroadawards@gmail.com ’ਤੇ ਅਪਲਾਈ ਕੀਤਾ ਜਾ ਸਕਦਾ ਹੈ।ਡਾ. ਹੁਸ਼ਿਆਰ ਨਗਰ ਨੇ ਕਿਹਾ ਕਿ ਐਵਾਰਡ ਜੇਤੂਆਂ ਨੂੰ 1 ਲੱਖ ਤੋਂ ਲੈ ਕੇ 10 ਹਜ਼ਾਰ ਰੁਪਏ ਤੱਕ ਦੇ ਚੈਕ ਇਨਾਮ ਵਜੋਂ ਦਿੱਤੇ ਜਾਣਗੇ।
ਇਸ ਮੀਟਿੰਗ ਦੌਰਾਨ ਕਮੇਟੀ ਮੈਂਬਰ ਡਾ. ਨਿਰਮਲਜੀਤ ਕੌਰ, ਡਾ. ਗੁਰਜੀਤ ਕੌਰ, ਪ੍ਰੋ: ਰਾਜਵਿੰਦਰ ਕੌਰ, ਡਾ. ਅਵਨੀਤ ਕੌਰ, ਪ੍ਰੋ: ਸੁਖਮਨਦੀਪ ਕੌਰ ਸ਼ਾਮਿਲ ਹੋਏ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …