Wednesday, June 26, 2024

ਅੱਤ ਦੀ ਪੈ ਰਹੀ ਗਰਮੀ `ਚ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ

ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਅੱਤ ਦੀ ਪੈ ਰਹੀ ਗਰਮੀ `ਚ ਲੋਕਾਂ ਨੂੰ ਰਾਹਤ ਦੇਣ ਲਈ ਸਵਰਨਕਾਰ ਭਾਈਚਾਰੇ ਵਲੋਂ ਪਿੰਡ ਸ਼ੇਰੋਂ ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।ਡਾ. ਸੁਖਵਿੰਦਰ ਸਿੰਘ ਬਿੰਦਰੀ ਨੇ ਦੱਸਿਆ ਕਿ ਪਿੱਛਲੇ ਕਈ ਦਿਨਾਂ ਤੋਂ ਗਰਮੀ ਬਹੁਤ ਜਿਆਦਾ ਵਧ ਗਈ ਹੈ, ਜਿਸ ਨੂੰ ਦੇਖਦਿਆਂ ਸਵਰਨਕਾਰ ਭਾਈਚਾਰੇ ਵਲੋਂ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਦੇਣ ਲਈ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ ਹੈ।ਇਸ ਮੌਕੇ ਬਲਵਿੰਦਰ ਸਿੰਘ, ਸੁਖਪਾਲ ਸਿੰਘ, ਭੋਲਾ ਸਿੰਘ, ਮਹਿੰਦਰ ਸਿੰਘ, ਨਛੱਤਰ ਸਿੰਘ, ਜਸਪਾਲ ਸਿੰਘ ਜੱਗਾ, ਗੁਰਮੇਲ ਸਿੰਘ ਗੇਲਾ, ਗੁਰਮੇਲ ਸਿੰਘ, ਜਗਦੀਪ ਸਿੰਘ, ਕਾਲਾ ਸਿੰਘ, ਸੋਹਨ ਸਿੰਘ, ਅਰਨਦੀਪ ਆਦਿ ਨੇ ਛਬੀਲ ਵਰਤਾਉਣ ਦੀ ਸੇਵਾ ਨਿਭਾਈ ।

Check Also

ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ …