Friday, December 27, 2024

ਅੰਮ੍ਰਿਤਸਰ ਦੇ ਵਿਕਾਸ ਲਈ ਮੈਨੂੰ ਵੋਟ ਪਾਓ – ਸੰਧੂ ਸਮੁੰਦਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਚੋਣ ਪ੍ਰਚਾਰ ਦੌਰਾਨ ਐਤਵਾਰ ਨੂੰ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਹੁਸੈਨਪੁਰਾ ਇਲਾਕੇ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ।ਇਲਾਕੇ `ਚ ਪਹੁੰਚਣ `ਤੇ ਸਥਾਨਕ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸੰੰਧੂ ਦਾ ਸਵਾਗਤ ਕੀਤਾ ਗਿਆ।ਭਾਜਪਾ ਆਗੂ ਤੇ ਸਾਬਕਾ ਕੌਂਸਲਰ ਬਲਦੇਵ ਰਾਜ ਬੱਗਾ ਅਤੇ ਸਮੁੰਦਰੀ ਨੇ ਵੀ ਇਲਾਕੇ ਦੇ ਘਰਾਂ ਵਿੱਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ।ਸਮੁੰਦਰੀ ਨੇ ਲੋਕਾਂ ਨੂੰ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਦੱਸਿਆ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੂਰੇ ਦੇਸ਼ ਵਿੱਚ ਵਿਕਾਸ ਕਰਵਾ ਰਹੀ ਹੈ ਅਤੇ ਔਰਤਾਂ ਤੇ ਨੌਜਵਾਨਾਂ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।ਉਨਾਂ ਨੇ ਅੰਮ੍ਰਿਤਸਰ ਦੇ ਵਿਕਾਸ ਲਈ ਲੋਕਾਂ ਕੋਲੋਂ ਵੋਟਾਂ ਮੰਗੀਆਂ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …