Friday, December 27, 2024

ਗੁ: ਮੱਲ ਅਖਾੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਅਯੋਜਿਤ

ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਅੰਮ੍ਰਿਤਸਰ ਵੱਲੋਂ ਸਪਤਾਹਿਕ ਸਮਾਗਮ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਨਾਮ ਸਿਮਰਨ ਦਾ ਪ੍ਰਵਾਹ ਚਲਿਆ।ਸੁਖਮਨੀ ਸਾਹਿਬ ਦੇ ਸੰਗਤੀ ਪਾਠ ਉਪਰੰਤ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਰਾਜਿੰਦਰ ਸਿੰਘ ਮੁੱਖ ਸੇਵਾਦਾਰ ਨੇ ਅਰਦਾਸ ਕੀਤੀ ਅਤੇ ਭਾਈ ਸਤਿੰਦਰ ਸਿੰਘ ਚਾਵਲਾ ਨੇ ਗੁਰੂ ਮਹਾਰਾਜ ਦਾ ਹੁਕਮਨਾਮਾ ਸੰਗਤਾਂ ਨੂੰ ਸਰਵਣ ਕਰਵਾਇਆ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਪੁੱਜੀਆਂ ਸੰਗਤਾਂ ਨੂੰ ‘ਜੀ ਆਇਆਂ’ ਕਿਹਾ।ਉਨਾਂ ਦੱਸਿਆ ਕਿ 28 ਮਈ ਮੰਗਲਵਾਰ ਨੂੰ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਚਲਾਈ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 201 ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਹੋਵੇਗੀ ਅਤੇ ਸੰਗਤੀ ਰੂਪ ‘ਚ ਸ਼ੁਕਰਾਨੇ ਦੀ ਅਰਦਾਸ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਵੇਗੀ।ਇਸ ਉਪਰੰਤ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਪੰਥ ਪ੍ਰਸਿੱਧ ਢਾਡੀ, ਕੀਰਤਨੀ, ਪ੍ਰਚਾਰਕ ਜਥੇ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਸ਼ਬਦ ਕੀਰਤਨ ਰਾਹੀਂ ਹਾਜ਼ਰੀ ਭਰਨਗੀਆਂ।ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਅਤੁੱਟ ਵਰਤਣਗੇ।
ਬੁੱਢਾ ਦਲ ਵੱਲੋਂ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਮੁਖੀ ਸਤਿੰਦਰ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ, ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਨੂੰ ਸਮਨਾਨਿਤ ਕੀਤਾ ਗਿਆ।ਇਸ ਮੌਕੇ ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ, ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …