ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਲਖਵਿੰਦਰ ਸਿੰਘ ਵਰਿਆਮ ਨੰਗਲ,
ਪਰਮਜੀਤ ਸਿੰਘ ਭੱਲਾ ਵਲੋਂ ਸ਼ੰਭੂ ਬਾਰਡਰ ਤੋਂ ਗੁਰੂ ਰਾਮ ਦਾਸ ਹਸਪਤਾਲ ਵੱਲਾ ਪੁੱਜ ਕੇ ਜ਼ੇਰੇ ਇਲਾਜ਼ ਜਖਮੀ ਕਿਸਾਨਾਂ ਦਾ ਹਾਲ ਚਾਲ ਪੁੱਛਿਆ।ਆਗੁਆਂ ਨੇ ਦੱਸਿਆ ਕਿ ਮੋਰਚੇ ਦੇ 100ਵੇਂ ਦਿਨ ਸ਼ੰਭੂ ਬਾਰਡਰ ਵਿਖੇ ਭਾਰੀ ਇਕੱਠ ਕੀਤਾ ਗਿਆ ਸੀ, 22 ਮਈ ਨੂੰ ਜਦੋਂ ਰੈਲੀ ਤੋਂ ਬਾਅਦ ਤਲਵੰਡੀ ਦੋਸੰਧਾ ਸਿੰਘ ਦੀ ਬੱਸ ਕਿਸਾਨ ਆਗੂਆਂ ਨੂੰ ਲੈ ਕੇ ਵਾਪਸ ਆ ਰਹੀ ਸੀ ਤਾਂ ਰਈਏ ਕੋਲ ਹਾਦਸੇ ਦਾ ਸ਼ਿਕਾਰ ਹੋ ਕੇ ਪਲਟ ਗਈ ਸੀ ਅਤੇ ਤਲਵੰਡੀ ਦਸੌਂਧਾ ਸਿੰਘ ਦੇ 32 ਆਗੂ ਜਖਮੀ ਹੋ ਗਏ, ਜਿਨ੍ਹਾਂ ਵਿੱਚ ਗੰਭੀਰ ਜਖਮੀ ਵੀ ਹਨ।ਉਨਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਸ ਦੁਰਘਟਨਾ ਵਿੱਚ ਬਲਵਿੰਦਰ ਸਿੰਘ ਅਤੇ ਰਣਜੋਧ ਸਿੰਘ ਦੀ ਇੱਕ ਇੱਕ ਬਾਂਹ ਕੱਟਣੀ ਪਈ ਅਤੇ ਅਜੇ ਵੀ 8 ਆਗੂ ਗੰਭੀਰ ਜਖਮੀ ਹਨ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੰਭੀਰ ਜਖਮੀਆਂ ਨੂੰ ਤਿੰਨ ਤਿੰਨ ਲੱਖ ਰੁਪਏ ਅਤੇ ਨਾਰਮਲ ਜਖਮੀਆਂ ਨੂੰ ਇੱਕ ਇੱਕ ਲੱਖ ਰੁਪਏ ਦਿੱਤੇ ਜਾਣ ਅਤੇ ਆਪਣੇ ਅੰਗ ਗਵਾ ਚੁੱਕੇ ਕਿਸਾਨ ਆਗੂਆਂ ਨੂੰ ਹਰ ਮਹੀਨੇ ਪੈਨਸ਼ਨ ਦਿੱਤੀ ਜਾਵੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media