Thursday, December 26, 2024

ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਦਰਜ਼ ਕਰਵਾਈ ਜਾਵੇਗੀ ਐਫ.ਆਈ.ਆਰ – ਜਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਅੱਜ ਜ਼ਿਲੇ੍ ਵਿੱਚ ਪੈਂਦੇ 11 ਵਿਧਾਨ ਸਭਾ ਹਲਕਿਆਂ ਵਿੱਚ ਬਣਾਏ ਗਏ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਦਰਾਂ ਵਿਖੇ ਪੋਲਿੰਗ ਸਟਾਫ ਦੀ ਵੱਖ-ਵੱਖ ਥਾਵਾਂ ‘ਤੇ ਆਖਿਰੀ ਰਿਹਰਸਲ ਕਰਵਾਈ ਗਈ ਅਤੇ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਵਲੋਂ ਰਿਹਰਸਲਾਂ ਦਾ ਖੁਦ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਐਫ.ਆਈ.ਆਰ ਦਰਜ਼ ਕਰਵਾਈ ਜਾਵੇਗੀ।
ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਉਹ ਰਿਹਰਸਲਾਂ ਵਾਲੇ ਦਿਨ ਸਮੇਂ ਸਿਰ ਆਪਣੀ ਡਿਊਟੀ ‘ਤੇ ਰਿਪੋਰਟ ਕਰਨ ਅਤੇ ਜਿਹੜੇ ਕਰਮਚਾਰੀ ਆਪਣੇ ਚੋਣ ਰਿਹਸਲ ਵਿੱਚ ਨਹੀਂ ਪਹੁੰਚੇ ਉਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬੀਤੇ ਦਿਨ ਵੀ ਕੁੱਝ ਕਰਮਚਾਰੀਆਂ ਵਿਰੁੱਧ ਐਫ.ਆਈ.ਆਰ ਦਰਜ਼ ਕਰਵਾਉਣ ਲਈ ਲਿਖਿਆ ਗਿਆ ਹੈ।ਜਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ 19 ਅੰਮ੍ਰਿਤਸਰ ਦੱਖਣੀ ਹਲਕੇ ਦੀ ਵੋਟਾਂ ਦੀ ਗਿਣਤੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, 20-ਅਟਾਰੀ ਦੀ ਗਿਣਤੀ ਬੀ.ਬੀ.ਕੇ ਡੀ.ਏ.ਵੀ ਕਾਲਜ ਅੰਮ੍ਰਿਤਸਰ, 012-ਰਾਜਾਸਾਂਸੀ ਹਲਕੇ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼ ਮੈਡੀਕਲ ਐਨਕਲੇਵ, 013-ਮਜੀਠਾ ਦੀ ਗਿਣਤੀ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 015-ਅੰਮ੍ਰਿਤਸਰ ਉਤਰੀ ਦੀ ਗਿਣਤੀ ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 017-ਅੰਮ੍ਰਿਤਸਰ ਕੇਂਦਰੀ ਦੀ ਗਿਣਤੀ ਸਰਕਾਰੀ ਆਈ.ਟੀ.ਆਈ ਬੀ ਬਲਾਕ ਰਣਜੀਤ ਐਵੀਨਿਊ, 16-ਅੰਮ੍ਰਿਤਸਰ ਪੱਛਮੀ ਦੀ ਗਿਣਤੀ ਸਰਕਾਰੀ ਪਾਲੀਟੈਕਨੀਕਲ ਕਾਲਜ ਛੇਹਰਟਾ, 18-ਅੰਮ੍ਰਿਤਸਰ ਪੂਰਬੀ ਦੀ ਗਿਣਤੀ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ ਅਤੇ 11-ਅਜਨਾਲਾ ਹਲਕੇ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ ਵਿਖੋ ਹੋਵੇਗੀ ਅਤੇ 3-ਖਡੂਰ ਸਾਹਿਬ ਹਲਕਾ 14-ਜੰਡਿਆਲਾ ਦੀ ਗਿਣਤੀ ਕਾਮਨ ਰੂਮ ਮੈਸ ਸੀਨੀਅਰ ਸੈਕੰਡਰੀ ਰੈਜੀਡੈਸ਼ੀਅਲ ਸਕੂਲ ਫਾਰ ਮੈਰੀਟੋਰੀਅਲ ਅੰਮ੍ਰਿਤਸਰ, 03 ਖਡੂਰ ਸਾਹਿਬ ਹਲਕਾ 25-ਬਾਬਾ ਬਕਾਲਾ ਦੀ ਗਿਣਤੀ ਬੇਸਮੈਟ ਹਾਲ ਸ਼੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਵਿਖੇ ਹੋਵੇਗੀ।ਉਨ੍ਹਾਂ ਦੱਸਿਆ ਕਿ ਇਨ੍ਹਾ ਕੇਂਦਰਾਂ ਤੋਂ ਹੀ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ ਅਤੇ ਇਨ੍ਹਾਂ ਸਥਾਨਾਂ ਤੇ ਪੋਲਿੰਗ ਉਪਰੰਤ ਈ.ਵੀ.ਐਮ ਨੂੰ ਸਟਰਾਂਗ ਰੂਮਾਂ ਵਿੱਚ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਜਾਵੇਗਾ ।
ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੋਰਾਨ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿੱਚ 2134 ਚੋਣ ਬੂਥ ਬਣਾਏ ਗਏ ਹਨ, ਜਿਨ੍ਹਾਂ ‘ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ-ਨਾਲ ਵੀ.ਵੀ.ਪੈਟ ਵੀ ਜੋੜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਅੱਜ ਦੀ ਰਿਹਰਸਲ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ ਦੇ ਹਿਸਾਬ ਨਾਲ 16860 ਚੋਣ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਸੀ।ਅਜਨਾਲਾ ਹਲਕੇ ਲਈ 188, ਰਾਜਾਸਾਂਸੀ ਲਈ 222, ਮਜੀਠਾ ਲਈ 187, ਜੰਡਿਆਲਾ ਲਈ 216, ਅੰਮ੍ਰਿਤਸਰ ਉੱਤਰੀ ਲਈ 204, ਅੰਮ੍ਰਿਤਸਰ ਪੱਛਮੀ ਲਈ 208, ਅੰਮ੍ਰਿਤਸਰ ਕੇਂਦਰੀ ਲਈ 138, ਅੰਮ੍ਰਿਤਸਰ ਪੁਰਬੀ ਲਈ 170, ਅੰਮ੍ਰਿਤਸਰ ਦੱਖਣੀ ਲਈ 169, ਅਟਾਰੀ ਲਈ 198 ਅਤੇ ਬਾਬਾ ਬਕਾਲਾ ਲਈ 234 ਪੋਲਿੰਗ ਬੂਥ ਬਣਾਏ ਗਏ ਹਨ।

 

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …