Sunday, December 22, 2024

ਪਹਿਲੇ ਦਿਨ ਜ਼ਰੂਰੀ ਸੇਵਾਵਾਂ ਦੇ 27 ਵੋਟਰਾਂ ਨੇ ਆਪਣੇ ਵੋਟ ਹੱਕ ਦੀ ਕੀਤੀ ਵਰਤੋਂ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਲੋਕ ਸਭਾ ਦੀਆਂ ਆਮ ਚੋਣਾਂ ਸਬੰਧੀ ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਜ਼ਰੂਰੀ ਸੇਵਾਵਾਂ ਵਿੱਚ ਲੱਗੇ ਵੋਟਰਾਂ ਲਈ ਪੋਸਟਲ ਬੈਲਟ ਦੀ ਦਿੱਤੀ ਗਈ ਸਹੁਲ਼ਤ ਤਹਿਤ 28 ਮਈ ਤੱਕ ਕਮਰਾ ਨੰਬਰ 104, ਪਹਿਲੀ ਮੰਜ਼ਿਲ ਜਿਲ੍ਹਾ ਪਬ੍ਰੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੀ.ਵੀ.ਸੀ (ਪੋਸਟਲ ਵੋਟਿੰਗ ਸੈਂਟਰ) ਵਿੱਚ ਵੋਟ ਪਾ ਸਕਦੇ ਹਨ।ਰਿਟਰਨਿੰਗ ਅਫਸਰ ਅੰਮ੍ਰਿਤਸਰ ਲੋਕ ਸਭਾ ਹਲਕਾ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਉਕਤ ਸ਼੍ਰੇਣੀ ਵਿੱਚ 127 ਵੋਟਰਾਂ ਨੇ ਆਪਣੇ ਨਾਮ ਦਰਜ਼ ਕਰਵਾਏ ਸਨ, ਜਿਨਾਂ ਵਿਚੋਂ ਅੱਜ ਪਹਿਲੇ ਦਿਨ 27 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ ਹੈ।ਸਰਤਾਜ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਅੰਮ੍ਰਿਤਸਰ ਜੋ ਕਿ ਬਤੌਰ ਇੰਚਾਰਜ ਪੋਸਟਲ ਵੋਟਿੰਗ ਸੈਂਟਰ ਵਿਖੇ ਨਿਯੁੱਕਤ, ਨੇ ਇਨਾਂ ਸ੍ਰੇਣੀ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 28 ਮਈ ਤੱਕ ਨਿਰਧਾਰਤ ਸਮੇਂ ਦੇ ਅੰਦਰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਸਕਦੇ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …