ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਾਨਵੋਕੇਸ਼ਨ ਸਮੇਂ ਮਾਰਚ ਦੀ ਅਗਵਾਈ ਕਰਨ ਅਤੇ ਵਿਦਿਆਰਥੀ ਬੁਲਾਰੇ ਵਜੋਂ ਭਾਸ਼ਣ ਦੇਣ ’ਤੇ ਵਧਾਈ ਦਿੱਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਜਲਨਿਧ ਕੌਰ ਨੇ ਅਰਥ ਸ਼ਾਸਤਰ ਅਤੇ ਵਿਦਿਆ ਦੇ ਖੇਤਰ ਵਿੱਚ ਪੀ.ਐਚ.ਡੀ ਦੀ ਡਿਗਰੀ ਹਾਸਲ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਸਮੇਂ ਆਪਣੇ ਭਾਸ਼ਣ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਹਵਾਲਾ ਦਿੰਦਿਆਂ ਸੰਸਾਰ ਭਰ ਦੇ ਲੋਕਾਂ ਨੂੰ ਵਿਦਿਆ ਰਾਹੀਂ ਲੋਕ ਭਲਾਈ ਦੇ ਕਾਰਜ਼ ਕਰਨ ਦੀ ਪ੍ਰੇਰਣਾ ਕੀਤੀ ਹੈ, ਜੋ ਨੌਜੁਆਨਾਂ ਲਈ ਮਾਰਗ ਦਰਸ਼ਕ ਹੋਵੇਗਾ।ਉਨ੍ਹਾਂ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਸਿੱਖ ਬੱਚੇ ਸਿੱਖੀ ਸਰੂਪ ਵਿੱਚ ਰਹਿੰਦਿਆਂ ਵਿਦੇਸ਼ਾਂ ਅੰਦਰ ਵੀ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੇ ਹਨ।ਦਸਤਾਰਧਾਰੀ ਸਿੱਖ ਬੀਬੀ ਵੱਲੋਂ ਕਨਵੋਕੇਸ਼ਨ ਸਮੇਂ ਵਿਦਿਆਰਥੀਆਂ ਦੀ ਅਗਵਾਈ ਕਰਦਿਆਂ ਭਾਸ਼ਣ ਕਰਨਾ ਹੋਰ ਬੱਚਿਆਂ ਨੂੰ ਪ੍ਰੇਰਿਤ ਕਰੇਗਾ।ਉਨ੍ਹਾਂ ਬੀਬੀ ਜਲਨਿਧ ਕੌਰ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਹੋਰ ਨੌਜੁਆਨਾਂ ਨੂੰ ਵੀ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …