ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸੀਨੀਅਰ ਸਿਟੀਜ਼ਨ ਵੋਟਰਾਂ ਲਈ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ।ਜਿਲ੍ਹਾ ਪੋ੍ਗਰਾਮ ਅਫ਼ਸਰ ਸ੍ਰੀਮਤੀ ਹਰਦੀਪ ਕੌਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ ‘ਤੇ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਮਾਜ ਦੇ ਹਨ ਵਰਗ ਨੂੰ ਅਗਾਮੀ ਲੋਕਸਭਾ ਚੋਣਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸੇ ਲੜੀ ਵਜੋਂ ਅੱਜ ਸ਼ਹਿਰ ਦੇ ਕਈ ਖੇਤਰਾਂ ਵਿੱਚ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਉਹਨਾਂ ਦੇ ਘਰਾਂ ਵਿੱਚ ਪਹੁੰਚ ਕਰ ਕੇ ਆਪਣੇ ਵੋਟ ਦੇ ਅਧਿਕਾਰ ਦੀ ਸੂਝ-ਬੂਝ ਨਾਲ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ।ਉਹਨਾਂ ਕਿਹਾ ਕਿ ਇਸੇ ਤਰ੍ਹਾਂ ਦੀ ਜਾਗਰੂਕਤਾ ਮੁਹਿੰਮ ਅਗਲੇ ਵੋਟਿੰਗ ਲਈ ਬਚੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ।ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਸਾਰੇ ਸੀਨੀਅਰ ਸਿਟੀਜ਼ਨ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।
Check Also
ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ
ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …
Punjab Post Daily Online Newspaper & Print Media