Monday, September 21, 2026

ਵਧੀਕ ਸਕੱਤਰ ਬਿਜੈ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ ਤੇ ਗੁਰਦੁਆਰਾ ਸ੍ਰੀ ਹਾਜੀਰਤਨ ਬਠਿੰਡਾ ਦੇ ਮੈਨੇਜਰ ਸੁਮੇਰ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਿਤਾ ਦਾ ਰਿਸ਼ਤਾ ਸਮਾਜ ਅੰਦਰ ਵੱਡੀ ਅਹਿਮੀਅਤ ਵਾਲਾ ਹੁੰਦਾ ਹੈ ਅਤੇ ਜੋਗਿੰਦਰ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਵੀ ਬਿਜੈ ਸਿੰਘ ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਵਿੱਛੜੀ ਰੂਹ ਨਮਿਤ ਅਰਦਾਸ ਕੀਤੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …