ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਵੋਟਰ ਸੂਚਨਾ ਸਲਿੱਪ ਹਰੇਕ ਮਤਦਾਤਾ ਦੇ ਘਰ ਭੇਜਣੀ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਬੀ.ਐਲ.ਓਜ਼ ਵਲੋਂ ਆਪਣਾ ਡਾਟਾ ਮੁਕੰਮਲ ਕਰਕੇ ਵੋਟਰ ਸੂਚਨਾ ਸਲਿੱਪ ਮਤਦਾਤਾ ਦੇ ਘਰ ਨਾ ਭੇਜੀ ਗਈ, ਉਨਾਂ ਵਿਰੁੱਧ ਸਖ਼ਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਸਮੂਹ ਸੈਕਟਰ ਅਫਸਰ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਉਨਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਕਈ ਬੀ.ਐਲ.ਓਜ਼ ਦੀ ਪ੍ਰਗਤੀ ਬਹੁਤ ਘੱਟ ਹੈ ਅਤੇ ਉਨਾਂ ਨੂੰ ਚੇਤਾਵਨੀ ਹੈ ਕਿ ਉਹ ਅੱਜ ਰਾਤ ਤੱਕ ਆਪਣਾ ਕੰਮ ਮੁਕੰਮਲ ਕਰਨ ਅਤੇ ਜੇਕਰ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।ਉਨਾਂ ਸਮੂਹ ਬੀ.ਐਲ.ਓਜ਼ ਨੂੰ ਕਿਹਾ ਕਿ ਮੀਟਿੰਗ ਹਾਲ ਵਿੱਚ ਹੀ ਕੰਪਿਊਟਰ ਪ੍ਰੋਗਰਾਮਰ ਦੀ ਡਿਊਟੀ ਲਗਾਈ ਹੈ।ਜੇਕਰ ਕਿਸੇ ਬੀ.ਐਲ.ਓਜ਼ ਦਾ ਡਾਟਾ ਮੁਕੰਮਲ ਕਰਨ ਵਿੱਚ ਕੋਈ ਮੁਸ਼ਕਿਲ ਹੈ ਤਾਂ ਉਹ ਕੰਪਿਊਟਰ ਪ੍ਰੋਗਰਾਮਰ ਨਾਲ ਰਾਬਤਾ ਕਰ ਸਕਦਾ ਹੈ।
ਇਸ ਮੀਟਿੰਗ ਵਿੱਚ ਚੋਣ ਕਾਨੂੰਗੋ ਰਜਿੰਦਰ ਸਿੰਘ ਤੋਂ ਇਲਾਵਾ ਸਾਰੇ ਹਲਕਿਆਂ ਦੇ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …