ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ
ਮੇਗਾ ਫੋਨ, ਮੋਬਾਇਲ ਫੋਨ, ਵਾਇਰਲੈਸ ਸੈਟ ਲਿਜਾਣ ਦੀ ਮਨਾਹੀ ਹੋਵੇਗੀ।ਦਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਪਹਿਲਾਂ ਹੀ ਮੋਬਾਇਲ ਫੋਨ ਲਿਜਾਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੋਟ ਪਾਉਣ ਸਮੇਂ ਆਪਣੇ ਨਾਲ ਮੋਬਾਇਲ ਫੋਨ ਨਾ ਲੈ ਕੇ ਆਉਣ।ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਦੇ ਬਾਹਰ ਮੋਬਾਇਲ ਰੱਖਣ ਦੀ ਕੋਈ ਵੀ ਸੁਵਿਧਾ ਨਹੀਂ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media