ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਰਾਜ ਸਰਕਾਰ (ਜ਼ਿਲਾ ਅਤੇ ਬਲਾਕ ਮੈਂਟਰਜ਼) ਦੇ ਸਹਿਯੋਗ ਨਾਲ ਸੇਵਾ ਮੁਖੀ ਅਧਿਆਪਕਾਂ ਨ੍ਹੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਮੌਕੇ ਜ਼ਿਲਾ ਕੋ-ਆਰਡੀਨੇਟਰ ਡਾ. ਜਸਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਕੁਮਾਰ ਨੇ ਡਾ. ਜਸਬੀਰ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੇ ਸਦਰੰਭ ’ਚ ਵਰਤਮਾਨ ਸਿੱਖਿਆ ਪ੍ਰਣਾਲੀ ਨੂੰ ਜਿਹੜੀਆਂ ਦਰਪੇਸ਼ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਦਾ ਹੱਲ ਵੱਖ-ਵੱਖ ਪੱਧਰੀ ਸਿੱਖਿਆ ਸੰਸਥਾਵਾਂ ਦੇ ਆਪਸੀ ਸਹਿਯੋਗ ਨਾਲ ਸੰਭਵ ਹੈ।ਉਨ੍ਹਾਂ ਕਿਹਾ ਕਿ ਉਕਤ ਵਿਚਾਰ ਚਰਚਾ ਦਾ ਆਯੋਜਨ ਕਾਲਜ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ ਹੈ।
ਡਾ. ਜਸਬੀਰ ਸਿੰਘ ਨੇ ਸੇਵਾ ਮੁਖੀ ਅਧਿਆਪਕਾਂ ਦੀ ਸਿੱੱਖਿਆ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਸਬੰਧੀ ਚਰਚਾ ਕਰਦਿਆਂ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਪ੍ਰਤੱਖ ਅਤੇ ਅਪ੍ਰਤੱਖ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ।ਬਲਾਕ ਮੈਂਟਰ ਸ੍ਰੀਮਾਨ ਸੰਦੀਪ ਸ਼ਰਮਾ, ਦਰਸ਼ਨ ਸਿੰਘ, ਰਾਜਨ ਅਤੇ ਗਗਨਦੀਪ ਕੌਰ ਨੇ ਸਿੱਖਿਆ ਪ੍ਰਣਾਲੀ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਜੁੜੇ ਅਹਿਮ ਮਸਲਿਆਂ ਸਬੰਧੀ ਚਰਚਾ ਕੀਤੀ।ਡਾ. ਕੁਮਾਰ ਅਤੇ ਡਾ. ਗੁਰਜੀਤ ਕੌਰ ਨੇ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਅੰਮ੍ਰਿਤਪਾਲ ਸਿੰਘ, ਕੁਲਵੰਤ ਸਿੰਘ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਵਿਜੇ ਕੁਮਾਰ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …