Wednesday, August 26, 2026

ਯੂਨੀਵਰਸਿਟੀ ਦੇ 220 ਵਿਦਿਆਰਥੀਆਂ ਨੂੰ ਨਾਮਵਰ ਕੰਪਨੀਆਂ ਵੱਲੋਂ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਮੁਕੰਮਲ ਕਰਨ ਤੋਂ ਪਹਿਲਾਂ ਹੀ ਨੌਕਰੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ।ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਵਿਦਿਆਰਥੀਆਂ ਨੂੰ ਨੌਕਰੀਆਂ ਦੁਆਉਣ ਵਿਚ ਕੀਤੀ ਜਾ ਰਹੀ ਮਦਦ ਰੰਗ ਲਿਆ ਰਹੀ ਹੈ।ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਨੇ ਯੂਨੀਵਰਸਿਟੀ ਦੇ 220 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕੇਸ਼ ਕੀਤੀ ਹੈ।ਜਿਨ੍ਹਾਂ ਵਿੱਚ ਸਭ ਤੋਂ ਵੱਧ ਸਾਲਾਨਾ ਤਨਖਾਹ ਦਾ ਪੈਕਜ 18.43 ਲੱਖ ਹੈ।ਜਦੋਂਕਿ ਬਾਕੀ ਵਿਦਿਆਰਥੀਆਂ ਦਾ ਔਸਤਨ ਸਾਲਾਨਾ ਤਨਖਾਹ ਦਾ ਪੈਕਜ 6.40 ਲੱਖ ਹੈ।ਇਹ ਵਿਦਿਆਰਥੀ ਇਸੇ ਸਾਲ ਜੂਨ ਅਤੇ ਜੁਲਾਈ ਵਿਚ ਆਪਣੀ ਪੜ੍ਹਾਈ ਮੁਕੰਮਲ ਕਰਨ ਉਪਰੰਤ ਨੌਕਰੀਆਂ ਤੇ ਚਲੇ ਜਾਣਗੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ, ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ, ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਨੇ ਵੱਡੀ ਸੰਖਿਆ ਦੇ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨੌਕਰੀਆਂ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਨੌਕਰੀਆਂ ਮਿਲਣ ਦੇ ਨਾਲ ਵਿਦਿਆਰਥੀਆਂ ਦੇ ਹੌਸਲੇ ਬੁਲੰਦ ਹੁੰਦੇ ਹਨ ਅਤੇ ਉਹ ਸਮਾਜ ਦੇ ਵਿਕਾਸ ਵਿਚ ਅਹਿਮ ਰੋਲ ਅਦਾ ਕਰਦੇ ਹਨ।ਉਹਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਉਹ ਜਿਨ੍ਹਾਂ ਵੀ ਕੰਪਨੀਆਂ ਵਿੱਚ ਜਾਣਗੇ ਉਥੇ ਹੀ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਾਂ ਰੋਸ਼ਨ ਕਰਨਗੇ।ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਦੇ ਡਾਇਰੈਕਟਰ ਡਾ. ਅਮਿਤ ਚੋਪੜਾ ਨੇ ਕਿਹਾ ਕਿ ਉੱਤਰੀ ਭਾਰਤ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੀ ਵਿਦਿਆਰਥੀਆਂ ਦੀ ਵਧੇਰੇ ਮੰਗ ਹੈ।ਮਲਟੀਨੈਸ਼ਨਲ ਆਈ.ਟੀ ਕੰਪਨੀਆਂ ਵੱਡੀ ਸੰਖਿਆ ਦੇ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਹਾਇਰ ਕਰ ਰਹੀ ਹੈ।ਉਹਨਾਂ ਨੇ ਕਿਹਾ ਕਿ ਨੌਕਰੀਆਂ ਤੋਂ ਇਲਾਵਾ 6 ਮਹੀਨਿਆਂ ਦੀ ਇੰਨਟਰਨਸ਼ਿਪ ਦੇ ਲਈ ਵੀ ਵੱਖ-ਵੱਖ ਵੱਡੀ ਕੰਪਨੀਆਂ ਵਲੋਂ ਪੇਸ਼ਕਸ਼ ਕੀਤੀ ਜਾ ਰਹੀ ਹੈ।ਜਿਸ ਦੇ ਵਿੱਚ ਉਹਨਾਂ ਨੂੰ 50 ਹਜਾਰ ਰੁਪਏ ਸਟਾਇਫਨ ਵੀ ਦਿੱਤਾ ਜਾਣਾ ਹੈ।ਜਿਨ੍ਹਾਂ ਕੰਪਨੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕੇਸ਼ ਕੀਤੀ ਜਾ ਰਹੀ ਹੈ ਉਹਨਾਂ ਵਿੱਚ ਪ੍ਰਮੁੱਖ ਤੌਰ ‘ਤੇ ਟੀ.ਸੀ.ਐਸ, ਅਸੈਨਚਰ, ਐਮਡਾਕ, ਕੇ.ਪੀ.ਐਮ.ਜੀ, ਏਜਿਟਰਾ, ਕੋਪਰਪੋਡ, ਸਟਾਇਲਿਉਮਾ, ਨਿਊਕਲਸ ਸਾਫਟਵੇਅਰ, ਜੇਨਨ ਸਟੈਕ, ਜਵਰਸਲ, ਆਈ ਵਿਪਰੋ, ਟੈਕ ਮਹਿੰਦਰਾ, ਭਾਰਤ ਇਲੈਕਟ੍ਰਾਨਿਕਸ, ਇੰਦਸ ਟਾਵਰਸ ਆਦਿ ਮਲਟੀਨੈਸ਼ਨਲ ਕੰਪਨੀਆਂ ਸ਼ਾਮਲ ਹਨ।ਉਹਨਾਂ ਨੇ ਕਿਹਾ ਕਿ ਇਸੇ ਕਰਕੇ ਹੀ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ ਵਿੱਚ ਦਾਖਲੇ ਲੈਣ ਦੇ ਲਈ ਦਿਲਚਸਪੀ ਦਿਖਾਈ ਜਾ ਰਹੀ ਹੈ।ਬੀ.ਟੈਕ ਕੰਪਿਊਟਰ ਸਾਇੰਸ/ਇਲੈਕਟ੍ਰੋਨਿਕਸ, ਐਮ.ਸੀ.ਏ ਅਤੇ ਐਮ.ਟੈਕ ਵਿਦਿਆਰਥੀਆਂ ਦੀ ਨਾਮਵਰ ਰਾਸ਼ਟਰੀ ਅਤੇ ਬਹੁ-ਰਾਸ਼ਟਰੀ ਕੰਪਨੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨੌਕਰੀਆਂ ਦੇਣਾ ਇਹ ਸਾਬਤ ਕਰਦਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਨੂੰ ਮਲਟੀਨੈਸ਼ਨਲ ਕੰਪਨੀਆਂ ਦੀ ਲੋੜ ਅਨੁਸਾਰ ਸਿੱਖਿਅਤ ਕਰ ਰਹੀ ਹੈ।ਡਾ. ਚੋਪੜਾ ਨੇ ਕਿਹਾ ਕਿ ਪਲੇਸਮੈਂਟ ਡਰਾਈਵ ਵਿੱਚ ਮੁੱਖ ਕੈਂਪਸ ਅੰਮ੍ਰਿਤਸਰ ਦੇ ਨਾਲ-ਨਾਲ ਜਲੰਧਰ ਅਤੇ ਗੁਰਦਾਸਪੁਰ ਦੇ ਖੇਤਰੀ ਕੈਂਪਸਾਂ ਦੇ ਵਿਦਿਆਰਥੀ ਵੀ ਹਿੱਸਾ ਲੈ ਰਹੇ ਹਨ।ਉਹਨਾਂ ਨੇ ਕਿਹਾ ਪਲੇਸਮੈਂਟ ਡਰਾਈਵਾਂ ਤੋਂ ਇਲਾਵਾ ਵਿਭਾਗ ਵਲੋਂ ਵੱਡੀ ਗਿਣਤੀ ‘ਚ ਇੰਟਰਨਸ਼ਿਪ ਡਰਾਈਵਾਂ ਵੀ ਚਲਾਈਆਂ ਗਈਆਂ ਅਤੇ ਬਹੁਤ ਸਾਰੀਆਂ ਕੰਪਨੀਆਂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਪਲੇਸਮੈਂਟ ਦੇ ਨਾਲ-ਨਾਲ ਇੰਟਰਨਸ਼ਿਪ ਦੀ ਪੇਸ਼ਕਸ਼ ਵੀ ਕੀਤੀ ਹੈ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …