Friday, March 28, 2025

ਨੌਜਵਾਨ ਪੀੜੀ ਦਾ ਉਜਵਲ ਭਵਿੱਖ ਅਤੇ ਖੁਸ਼ਹਾਲੀ ਹੀ ਮੇਰਾ ਟੀਚਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਉਨ੍ਹਾਂ ਦੀ ਹਮਾਇਤ ਲਈ ਆਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦੇ ਨੌਜਵਾਨਾਂ ਪ੍ਰਤੀ ਆਪਣੀ ਅਥਾਹ ਵਚਨਬੱਧਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਕੀਤੀ ਇਤਿਹਾਸਕ ਪਹਿਲਕਦਮੀ ਬਾਰੇ ਦੱਸਿਆ।ਉਨਾਂ ਕਿਹਾ ਕਿ ਸਾਡਾ ਟੀਚਾ ਨੌਜਵਾਨਾਂ ਨੂੰ ਵਿਕਾਸ ਅਤੇ ਰੋਜ਼ਗਾਰ ਦੇ ਮਾਧਿਅਮ ਨਾਲ ਸਸ਼ਕਤ ਬਣਾ ਕੇ ਉਨ੍ਹਾਂ ਦਾ ਉੱਜਵਲ ਅਤੇ ਵਧੇਰੇ ਖੁਸ਼ਹਾਲ ਭਵਿੱਖ ਬਣਾਉਣਾ ਹੈ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਭਾਰਤ ਦਾ ਪ੍ਰਮੁੱਖ ਨਸ਼ਾ ਅਤੇ ਮੁੜ ਵਸੇਬਾ ਹਸਪਤਾਲ ਸਥਾਪਿਤ ਕੀਤਾ ਜਾਵੇਗਾ।ਹੁਨਰ ਵਿਕਾਸ ਅਤੇ ਨੌਕਰੀਆਂ ਦੀ ਸਿਰਜਣਾ ਦੇ ਖੇਤਰਾਂ ਵਿੱਚ ਨੌਜਵਾਨਾਂ ਲਈ ਵੋਕੇਸ਼ਨਲ ਸਿਖਲਾਈ ਵਿੱਚ ਨਿਵੇਸ਼ ਕਰਨਾ, ਨੌਕਰੀਆਂ ਪੈਦਾ ਕਰਨ ਲਈ ਸਰਕਾਰ, ਉਦਯੋਗ ਅਤੇ ਵਿਦਿਅਕ ਸੰਸਥਾਵਾਂ ਨਾਲ ਸਾਂਝੇਦਾਰੀ ਕਰਨਾ ਅਤੇ ਕਾਰੋਬਾਰ ਸਥਾਪਿਤ ਕਰਨ ਲਈ ਉਤਸ਼ਹਿਤ ਕਰਨਾ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਤੁਸੀਂ ਜਲਦੀ ਹੀ ਅੰਮ੍ਰਿਤਸਰ ਵਿੱਚ ਏਅਰਪੋਰਟ ਅਤੇ ਰੇਲਵੇ ਸਟੇਸ਼ਨ ਤੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਤੱਕ ਸਕਾਈ ਟਰੇਨ ਚੱਲਦੀ ਵੇਖ ਸਕੋਗੇ।ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾਂ ਨੌਜਵਾਨਾਂ ਲਈ ਸਾਰਥਿਕ ਪਹੁੰਚ ਅਪਣਾਈ ਹੈ।ਉਨ੍ਹਾਂ ਅੰਮ੍ਰਿਤਸਰ ਦੇ ਵਿਕਾਸ ਅਤੇ ਨੌਜਵਾਨਾਂ ਦੇ ਭਵਿੱਖ ਲਈ ਕਮਲ ਦੇ ਫੁੱਲ `ਤੇ ਵੋਟ ਪਾ ਕੇ ਭਾਜਪਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …