Friday, March 28, 2025

‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਨਾਲ ਘਰ ਬੈਠੇ ਹੀ ਪੋਲਿੰਗ ਬੂਥਾਂ ਦੀ ਕਤਾਰ ਬਾਰੇ ਜਾਣਕਾਰੀ ਲੈ ਸਕਣਗੇ ਲੋਕ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਦੀ ਸਹੂਲਤ ਲਈ ਮੁੱਖ ਚੋਣ ਅਫਸਰ ਪੰਜਾਬ ਵਲੋਂ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ ਕੀਤੀ ਹੈ।ਜਿਸ ਦੀ ਮਦਦ ਨਾਲ ਵੋਟਰ ਵੋਟ ਵਾਲੇ ਦਿਨ 01 ਜੂਨ ਨੂੰ ਆਪਣੇ ਪੋਲਿੰਗ ਸਟੇਸ਼ਨ ‘ਤੇ ਜਾਣ ਤੋਂ ਪਹਿਲਾ ਹੀ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਤੇ ਕਿੰਨੇ ਕੁ ਲੋਕ ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਹਨ।
ਉਨ੍ਹਾਂ ਦੱਸਿਆ ਕਿ ਐਨ.ਆਈ.ਸੀ ਪੰਜਾਬ ਅਤੇ ਮੈਟਾ ਵਲੋਂ ਤਿਆਰ ਕੀਤਾ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 74474-47217 ‘ਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ।ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ।ਜਿਸ ‘ਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ‘ਤੇ ਆਵੇਗੀ।ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ‘ਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ।ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ‘ਤੇ ਇਹ ਜਾਣਕਾਰੀ ਆ ਜਾਵੇਗੀ ਕਿ ਉਸ ਬੂਥ ‘ਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ‘ਤੇ ਆ ਜਾਣਗੇ।ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ‘ਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ।ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …