ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ।ਕਣਕ ਲੈ ਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾਂ ਨੇ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸੰਗਤ ਪ੍ਰਸ਼ਾਦਾ ਛਕਦੀ ਹੈ।ਸੰਗਤਾਂ ਵੱਲੋਂ ਆਪਣੀ ਕਮਾਈ ਵਿੱਚੋਂ ਲੰਗਰ ਸੇਵਾਵਾਂ ਵਿਚ ਹਿੱਸਾ ਪਾ ਕੇ ਗੁਰੂ ਸਾਹਿਬ ਲਈ ਸ਼ਰਧਾ ਪ੍ਰਗਟਾਈ ਜਾਂਦੀ ਹੈ।ਇਸੇ ਤਹਿਤ ਹਰਿਆਣੇ ਦੇ ਪਿੰਡ ਲਾਡਵਾਂ ਦੀਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਕਣਕ ਭੇਟ ਕੀਤੀ ਗਈ ਹੈ। ਸੰਗਤਾਂ ਪਾਸੋਂ ਇਹ ਸੇਵਾ ਇਕੱਤਰ ਕਰਕੇ ਸ੍ਰੀ ਦਰਬਾਰ ਸਾਹਿਬ ਪਹੁੰਚਾਉਣ ਲਈ ਗੁਰਦੁਆਰਾ ਸਿੰਘ ਸਭਾ ਲਾਡਵਾਂ ਦੇ ਪ੍ਰਧਾਨ ਸੁਰਿੰਦਰ ਸਿੰਘ, ਜਥੇਦਾਰ ਪ੍ਰੇਮ ਸਿੰਘ, ਪਰਮਜੀਤ ਸਿੰਘ ਦੁਨੀਆਮਾਜਰਾ ਸਾਬਕਾ ਮੀਤ ਸਕੱਤਰ ਦਾ ਵੱਡਾ ਸਹਿਯੋਗ ਰਿਹਾ ਹੈ।ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸ੍ਰੀ ਦਰਬਾਰ ਸਾਹਿਬ ਵਲੋਂ ਹਰਭਜਨ ਸਿੰਘ ਮਸਾਣਾਂ ਅਤੇ ਨਾਲ ਆਈਆਂ ਸੰਗਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …