ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਰੋਡ ਸ਼ੋਅ ਕੱਢਿਆ।ਬਾਬਰ ਔਜਲਾ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਹੈ ਕਿ ਵੱਡੀ ਗਿਣਤੀ ਵਿੱਚ ਪੁੱਜੇ ਸਮਰਥਕਾਂ ਨੇ ਸਾਬਤ ਕਰ ਦਿੱਤਾ ਕਿ 4 ਜੂਨ ਨੂੰ ਨਤੀਜੇ ਕਾਂਗਰਸ ਦੇ ਹੱਕ ਵਿੱਚ ਆਉਣਗੇ।ਉਨਾਂ ਕਿਹਾ ਕਿ ਹਾਲ ਗੇਟ ਤੋਂ ਸ਼ੁਰੂ ਹੋਏ ਰੋਡ ਸ਼ੋਅ ਦੇ ਸਵਾਗਤ ਲਈ ਥਾਂ-ਥਾਂ ਲੋਕ ਅਤੇ ਸਮਰਥਕ ਖੜ੍ਹੇ ਸਨ।ਦੁਕਾਨਦਾਰਾਂ ਨੇ ਵੀ ਬਾਹਰ ਆ ਕੇ ਗੁਰਜੀਤ ਸਿੰਘ ਔਜਲਾ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਤੀਜੀ ਵਾਰ ਵੀ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਦੀ ਆਵਾਜ਼ ਲੋਕ ਸਭਾ ਵਿੱਚ ਗੂੰਜੇਗੀ।ਗੁਰਜੀਤ ਸਿੰਘ ਔਜਲਾ ਨਾਲ ਹੱਥ ਮਿਲਾਉਣ ਅਤੇ ਉਨ੍ਹਾਂ ਨਾਲ ਫੋਟੋਆਂ ਖਿਚਵਾਉਣ ਲਈ ਲੋਕਾਂ ਦਾ ਉਤਸ਼ਾਹ ਦੇਖਣਯੋਗ ਸੀ।45 ਡਿਗਰੀ ਦੀ ਅੱਤ ਦੀ ਗਰਮੀ ਵਿੱਚ ਵੀ ਲੋਕ ਸਵਾਗਤ ਲਈ ਤਿਆਰ ਖੜ੍ਹੇ ਸਨ।ਗੁਰਜੀਤ ਸਿੰਘ ਔਜਲਾ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਿਆਰ ਹੀ ਉਨ੍ਹਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਦੇ ਰਹਿਣ ਦੀ ਹਿੰਮਤ ਅਤੇ ਪ੍ਰੇਰਨਾ ਦਿੰਦਾ ਹੈ।ਇਹ ਰੋਡ ਸ਼ੋਅ ਭਰਾਵਾਂ ਦਾ ਢਾਬਾ ਵਿਖੇ ਸਮਾਪਤ ਹੋਇਆ।
ਇਸ ਤੋਂ ਬਾਅਦ ਉਨ੍ਹਾਂ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਓ.ਪੀ ਸੋਨੀ, ਸੁੱਖ ਔਜਲਾ, ਬਾਬਰ ਔਜਲਾ, ਡਾ: ਰਾਜ ਕੁਮਾਰ, ਇੰਦਰਬੀਰ ਸਿੰਘ ਬੁਲਾਰੀਆ, ਅਸ਼ਵਨੀ ਪੱਪੂ, ਦਰਬਾਰੀ ਲਾਲ, ਜੁਗਲ ਕਿਸ਼ੋਰ ਸ਼ਰਮਾ, ਸੁਨੀਲ ਦੱਤੀ, ਮਮਤਾ ਦੱਤਾ, ਦਿਨੇਸ਼ ਬੱਸੀ, ਤਰਸੇਮ ਸਿੰਘ ਦਾਸੀ, ਵਿਕਾਸ ਸੋਨੀ, ਰਾਜਕੰਵਲ ਪ੍ਰਿਤਪਾਲ ਸਿੰਘ ਲਕੀ, ਵਿਕਾਸ ਸੋਨੀ, ਸੁਨੀਲ ਕੋਂਟੀ, ਸੰਜੀਵ ਅਰੋੜਾ ਆਦਿ ਹਾਜ਼ਰ ਸਨ।