Wednesday, March 19, 2025

ਅੰਮ੍ਰਿਤਸਰ ਨੂੰ ਪੰਜਾਬ ਦਾ ਸਭ ਤੋਂ ਵਿਕਸਤ ਸ਼ਹਿਰ ਬਣਾਉਣ ਲਈ ਸੰਧੂ ਸਮੁੰਦਰੀ ਨੂੰ ਚੁਣ ਕੇ ਭੇਜੋ- ਜੇ.ਪੀ ਨੱਢਾ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਗਰਮੀ ਦੇ ਬਾਵਜ਼ੂਦ ਅੰਮ੍ਰਿਤਸਰ ਦੇ ਰਣਜੀਤ ਐਵਿਨਿਊ ਵਿਖੇ ਹੋਈ ਭਾਰਤੀ ਜਨਤਾ ਪਾਰਟੀ ਦੀ ਵਿਸ਼ਾਲ ਰੈਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਸਿਆਸੀ ਵਿਰੋਧੀਆਂ `ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇੰਡੀ ਗੱਠਜੋੜ ਪਰਿਵਾਰਵਾਦ ਅਤੇ ਭ੍ਰਿਸ਼ਟਾਚਾਰ ਨੂੰ ਬਚਾਉਣ ਵਾਲਾ ਗੱਠਜੋੜ ਹੈ, ਜਿਸ ਦੇ ਆਗੂ ਜਾਂ ਤਾਂ ਜਮਾਨਤ `ਤੇ ਹਨ ਜਾਂ ਜੇਲ੍ਹ `ਚ ਹਨ।ਇੰਡੀ ਗੱਠਜੋੜ ਦਾ ਕੋਈ ਵੀ ਨੇਤਾ ਅਜਿਹਾ ਨਹੀਂ ਹੈ, ਜਿਸ `ਤੇ ਘੁਟਾਲੇ ਦਾ ਦੋਸ਼ ਨਾ ਲੱਗਾ ਹੋਵੇ।ਉਨ੍ਹਾਂ ਕਿਹਾ ਕਿ ਉਹ ਸਿਰਫ਼ ਪਰਿਵਾਰਿਕ ਰਾਜਨੀਤੀ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ।
ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਅਤੇ ਖਡੂਰ ਸਾਹਿਬ ਸੀਟ ਤੋਂ ਉਮੀਦਵਾਰ ਮਨਜੀਤ ਸਿੰਘ ਮੰਨਾ ਦੇ ਹੱਕ ਵਿੱਚ ਹੋਈ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਜੇ.ਪੀ ਨੱਢਾ ਨੇ ਤਰਨਜੀਤ ਸਿੰਘ ਸੰਧੂ ਦੀ ਖੂਬ ਤਾਰੀਫ਼ ਕੀਤੀ।ਉਨ੍ਹਾਂ ਕਿਹਾ ਕਿ ਸੰਧੂ ਨੂੰ ਮੋਦੀ ਦਾ ਆਸ਼ੀਰਵਾਦ ਵੀ ਹਾਸਲ ਹੈ।ਜੇਕਰ ਤੁਸੀਂ ਇਨ੍ਹਾਂ ਨੂੰ ਚੁਣ ਕੇ ਇਥੋਂ ਭੇਜਦੇ ਹੋ ਤਾਂ ਅੰਮ੍ਰਿਤਸਰ ਪੰਜਾਬ ਦਾ ਸਭ ਤੋਂ ਵਿਕਸਤ ਸ਼ਹਿਰ ਹੋਵੇਗਾ।
ਖਡੂਰ ਸਾਹਿਬ ਤੋਂ ਉਮੀਦਵਾਰ ਮਨਜੀਤ ਸਿੰਘ ਮੰਨਾ ਬਾਰੇ ਉਨ੍ਹਾਂ ਕਿਹਾ ਕਿ ਜਿੰਨਾਂ ਚਿਰ ਉਹ ਸਰਹੱਦ `ਤੇ ਹਨ, ਉਹ ਦੇਸ਼ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਹੋਣ ਦੇਣਗੇ।ਇਥੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ ਨੇ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਨਾਲ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ ਅਤੇ ਕਈ ਵਾਰ ਪੰਜਾਬੀ ਬੋਲਦੇ ਰਹੇ।
ਇਸ ਮੌਕੇ ਤਰੁਣ ਚੁੱਘ, ਸੁਰੇਸ਼ ਚੰਦੇਲ, ਹਰਵਿੰਦਰ ਸਿੰਘ ਸੰਧੂ, ਹਰਜੀਤ ਸਿੰਘ ਸੰਧੂ, ਸੁਸ਼ੀਲ ਦੇਵਗਨ, ਜਗਮੋਹਨ ਸਿੰਘ ਰਾਜੂ, ਡਾ: ਦਯਾ ਸ਼ੰਕਰ, ਸੁਖਮਿੰਦਰ ਸਿੰਘ ਪਿੰਟੂ, ਹਰਜਿੰਦਰ ਸਿੰਘ ਠੇਕੇਦਾਰ, ਗੁਰਪ੍ਰਤਾਪ ਸਿੰਘ ਟਿੱਕਾ, ਹਰਜਿੰਦਰ ਸਿੰਘ ਠੇਕੇਦਾਰ, ਡਾ. ਰਾਮ ਚਾਵਲਾ, ਅਤੇ ਦਲਜੀਤ ਕੋਹਲੀ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …