
ਫਾਜ਼ਿਲਕਾ, 3 ਜਨਵਰੀ (ਵਿਨੀਤ ਅਰੋੜਾ) – ਸਿਵਲ ਸਰਜਨ ਫ਼ਾਜ਼ਿਲਕਾ ਡਾ. ਬਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠਾਂ ਮੈਂਬਰ ਪਾਰਲੀਮੈਂਟ ਗ੍ਰਾਮ ਯੋਜਨਾ ਦੇ ਤਹਿਤ ਲਏ ਗਏ ਪਿੰਡ ਢੰਡੀ ਕਦੀਮ ਵਿਖੇ ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਵਲੋਂ ਡੇਂਗੂ ਅਤੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।
ਜਾਣਕਾਰੀ ਅਨੁਸਾਰ ਪੀ. ਐਚ. ਸੀ. ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਨੂੰ ਸੁੰਦਰ ਗ੍ਰਾਮ ਬਨਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।ਸਿਹਤਮੰਦ ਲੋਕ ਹੀ ਸਿਹਤਮੰਦ ਪਿੰਡ ਬਣਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਅਜੀਮਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ।ਇਸ ਲਈ ਸਾਨੂੰ ਘਰਾਂ ਦੇ ਆਲ਼ੇ-ਦੁਆਲ਼ੇ ਪਾਣੀ ਇਕੱਠਾ ਨਹੀਂ ਹੋਣ ਲਈ ਦੇਣਾ ਚਾਹੀਦਾ ਤੇ ਪਾਣੀ ਨਾਲ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣਾ ਚਾਹੀਦਾ ਹੈ।ਇਸ ਤੋਂ ਇਲਾਵਾ ਸਿਹਤ ਮਹਿਕਮੇ ਵਲੋਂ ਆਈ ਟੀਮ ਵਲੋਂ ਮਿਡ-ਡੇ ਮੀਲ ਵੀ ਚੈੱਕ ਕੀਤਾ ਗਿਆ ਅਤੇ ਲੋਕਾਂ ਦਾ ਚੈੱਕਅੱਪ ਵੀ ਕੀਤਾ ਗਿਆ। ਇਸ ਮੌਕੇ ਹੈਲਥ ਵਰਕਰਾਂ ਵਲੋਂ ਲੋਕਾਂ ਦੀ ਮਲੇਰੀਆ ਸਬੰਧੀ ਜਾਂਚ ਲਈ ਸਲਾਈਡਾਂ ਵੀ ਬਣਾਈਆਂ ਗਈਆਂ। ਬੀ.ਈ.ਈ. ਮਨਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਬਾਰੇ ਦੱਸਦਿਆਂ ਕਿਹਾ ਕਿ ਸਰਕਾਰੀ ਜਾਂ ਮਾਨਤਾ ਪ੍ਰਾਪਤ ਹਸਪਤਾਲਾਂ ਤੋਂ ਇਲਾਜ ਕਰਾਉਣ ਵਾਲੇ ਮਰੀਜ਼ਾਂ ਨੂੰ 1,50,000 ਰੁਪਏ ਤਕ ਸਹਾਇਤਾ ਦਿੱਤੀ ਜਾਂਦੀ ਹੈ। ਐਸ.ਆਈ. ਸੁਮਨ ਕੁਮਾਰ ਨੇ ਦੱਸਿਆ ਕਿ ਸਿਹਤ ਮਹਿਕਮੇ ਵਲੋਂ ਪਿੰਡ ਵਾਸੀਆਂ ਦੇ ਹੈਲਥ ਕਾਰਡ ਜਲਦੀ ਹੀ ਬਣਾਏ ਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਫਾਰਮਾਸਿਸਟ ਜੁਗਲ ਕਿਸ਼ੋਰ, ਐਲ.ਐਚ.ਵੀ. ਪਰਮਜੀਤ ਕੌਰ, ਹੈਲਥ ਵਰਕਰ ਜਸਪਾਲ ਸਿੰਘ, ਸੁਖਜਿੰਦਰ ਸਿੰਘ, ਏ.ਐਨ.ਐਮ. ਬਲਜੀਤ ਕੌਰ, ਵਜੀਰ ਸਿੰਘ, ਸਰਪੰਚ ਮੱਖਣ ਸਿੰਘ, ਪੰਚਾਇਤ ਮੈਂਬਰ ਪ੍ਰੀਤਮ ਸਿੰਘ, ਮਹਿੰਦਰ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media