Wednesday, March 19, 2025

ਵਿਸ਼ਵ ‘ਨੋ ਤੰਬਾਕੂ ਦਿਵਸ’ ਮੌਕੇ ਜਿਲ੍ਹਾ ਪੱਧਰੀ ਸਮਾਗਮ

ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ. ਸੁਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ (ਡੈਂਟਲ) ਡਾ. ਜਗਨਜੋਤ ਕੌਰ ਦੀ ਅਗਵਾਈ ਹੇਠਾਂ ‘ਵਿਸ਼ਵ ਨੋ ਤੰਬਾਕੂ ਦਿਵਸ’ ਮੌਕੇ ਸੈਟੇਲਾਈਟ ਹਸਪਤਾਲ ਸਕੱਤਰੀ ਬਾਗ ਵਿਖੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਡਾ. ਜਗਨਜੋਤ ਕੌਰ ਨੇ ਕਿਹਾ ਕਿ ਪੰਜਾਬ ਰਾਜ ਨੂੰ ਤੰਬਾਕੂ ਮੁਕਤ ਕਰਨ ਦੇ ਉਦੇਸ਼ ਨਾਲ ਇਹ ਸਮਾਗਮ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਕਰਵਾਏ ਜਾ ਰਹੇ ਹਨ।ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ‘ਤੇ ਜਾ ਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਟਪਾ ਐਕਟ ਤਹਿਤ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀ ਦਿੰਦਿਆ ਹਦਾਇਤਾਂ ਜਾਰੀ ਕੀਤੀਆਂ ਕਿ ਹਰੇਕ ਵਿਦਿਅਕ ਅਦਾਰੇ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ, 18 ਸਾਲਾਂ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਪਦਾਰਥ ਵੇਚਣਾ ਅਤੇ ਬਿਨਾਂ ਮਾਪਦੰਡ ਦੇ ਤੰਬਾਕੂ ਪਦਾਰਥ ਵੇਚਣਾ ਕਾਨੂੰਨਣ ਸਜਾਯੋਗ ਅਪਰਾਧ ਹੈ।ਇਸ ਤੋਂ ਇਲਾਵਾ ਖੁੱਲੀ ਸਿਗਰਟ ਵੇਚਣਾ ਅਤੇ ਪਬਲਿਕ ਸਥਾਨ ‘ਤੇ ਤੰਬਾਕੂਨੋਸ਼ੀ ਕਰਨਾਂ ਵੀ ਸਜ਼ਾ/ਜੁਰਮਾਨੇ ਯੋਗ ਅਪਰਾਧ ਹੈ।ਉਹਨਾਂ ਆਖਿਆ ਕਿ ਪੰਜਾਬ ਨੂੰ ਤੰਬਾਕੂ ਮੁਕਤ ਕਰਨ ਲਈ ਆਮ ਲੋਕਾਂ ਨੂੰ ਵੀ ਸਹਿਯੋਗ ਕਰਨਾ ਚਾਹੀਦਾ ਹੈ।
ਇਸ ਅਵਸਰ ਤੇ ਡਾ. ਰਜਿੰਦਰ ਪਾਲ ਕੌਰ ਵਲੋਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ ਤੇ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਵਲੋਂ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਨੋ ਤੰਬਾਕੂ ਮੁਹਿੰਮ ਵਿੱਚ ਹਿੱਸਾ ਪਾਉਣ ਲਈ ਸੁੰਹ ਚੁਕਾਈ ਗਈ।ਰੈਡ ਕਰਾਸ ਸੁਸਾਈਟੀ ਵਲੋਂ ਇੱਕ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਉਪਰੰਤ ਸਿਹਤ ਵਿਭਾਗ ਵਿੱਚ ਵਧੀਆ ਕਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇੇ ਡਾ. ਤਰਨਦੀਪ ਕੌਰ, ਡਾ. ਸ਼ਬਨਮ, ਡਾ. ਜਸਮੀਤ ਕੌਰ, ਫਾਰਮੇਸੀ ਅਫਸਰ ਪਲਵਿੰਦਰ ਸਿੰਘ ਧੰਮੂ, ਰੈਡ ਕਰਾਸ ਵਲੋਂ ਰਜਿੰਦਰ ਕੁਮਾਰ, ਐਸ.ਆਈ ਪਰਮਜੀਤ ਸਿੰਘ, ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਵਰਕਰ ਵੀ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …