ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਦੇ ਪੁੰਜ਼ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹੋਇਆ ਅਕਾਲ ਅਕੈਡਮੀ ਢੋਟੀਆਂ ਵਿਖੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਗੁਰਬਾਣੀ ਦੇ ਜਾਪ ਤੇ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ। ਇਸ ਦੇ ਨਾਲ ਹੀ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।ਅਕੈਡਮੀ ਵਿੱਚ ਮਿੱਟੀ ਤੋਂ ਬਣਾਏ ਹੋਏ ਕੁੱਜੇ ਬੱਚਿਆਂ ਦੇ ਮਾਪਿਆਂ ਅਤੇ ਹੋਰ ਵਿਦਿਆਰਥੀਆਂ ਨੂੰ ਵੰਡੇ ਗਏ।ਇਹਨਾਂ ਮਿੱਟੀ ਦੇ ਭਾਂਡਿਆਂ ਵਿੱਚ ਸਵੇਰੇ ਸ਼ਾਮ ਪੰਛੀਆਂ ਦੀ ਪਿਆਸ ਨੂੰ ਮੁੱਖ ਰੱਖਦਿਆਂ ਹੋਇਆਂ ਪਾਣੀ ਪਾਉਣ ਦੀ ਹਦਾਇਤ ਵੀ ਕੀਤੀ ਗਈ।ਅਕਾਲ ਅਕੈਡਮੀ ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਅਤੇ ਜੀਵਨ ‘ਤੇ ਚਾਨਣਾ ਪਾਉਂਦੇ ਹੋਏ, ਉਹਨਾਂ ਦੇ ਦੱਸੇ ਮਾਰਗ ਤੇ ਚੱਲਣ ਦੀ ਅਪੀਲ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …