ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤ ਨੂੰ ਵਧਾਈ ਸੰਦੇਸ਼ ਵਿੱਚ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਪਹਿਨ ਕੇ ਸਿੱਖ ਧਰਮ ਵਿਚ ਭਗਤੀ ਤੇ ਸ਼ਕਤੀ ਦੇ ਸਿਧਾਂਤ ਨੂੰ ਪੱਕਿਆਂ ਕੀਤਾ।ਗੁਰੂ ਸਾਹਿਬ ਨੇ ਸਿੱਖਾਂ ਨੂੰ ਸਮੇਂ ਦੇ ਜਾਲਮ ਹਾਕਮਾਂ ਦਾ ਟਾਕਰਾ ਕਰਨ ਲਈ ਸਾਹਸ ਬਖ਼ਸ਼ਿਆ ਅਤੇ ਜਬਰ ਜੁਲਮ ਖਿਲਾਫ਼ ਯੁੱਧ ਲੜਦਿਆਂ ਜੁਲਮੀ ਹਕੂਮਤ ਨੂੰ ਚਾਰ ਵੱਡੀਆਂ ਜੰਗਾਂ ਵਿਚ ਮਾਤ ਦਿੱਤੀ।ਉਨ੍ਹਾਂ ਸਮੁੱਚੀ ਕੌਮ ਨੁੰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਬਾਣੀ ਬਾਣੇ ਦੇ ਧਾਰਨੀ ਹੋ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …