ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ
ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ 103 ਕੁਇੰਟਲ ਕਣਕ, 1 ਲੱਖ 11 ਹਜ਼ਾਰ ਰੁਪਏ ਨਕਦ ਅਤੇ 6000 ਕੈਨੇਡੀਅਨ ਡਾਲਰ ਦੀ ਰਾਸ਼ੀ ਭੇਟ ਕੀਤੀ ਗਈ।ਲੰਗਰ ਲਈ ਸੇਵਾ ਲੈ ਕੇ ਪੁੱਜੇ ਬਾਬਾ ਜੀਤ ਸਿੰਘ ਤੇ ਹੋਰਾਂ ਨੂੰ ਸ੍ਰੀ ਦਰਬਾਰ ਸਾਹਿਬ ਵਲੋਂ ਵਧੀਕ ਮੈਨੇਜਰ ਰਵਿੰਦਰਜੀਤ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰਾਂ ਤੋਂ ਸ਼ਲਾਘਾਯੋਗ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੁੰਦੀ ਹੈ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਲੱਖਾਂ ਸੰਗਤਾਂ ਪ੍ਰਸ਼ਾਦਾ ਛਕਦੀਆਂ ਹਨ।ਸਤਿਗੁਰੂ ਦੀ ਕਿਰਪਾ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਉਹ ਹਰ ਸਾਲ ਸੇਵਾ ਲੈ ਕੇ ਆਉਂਦੇ ਹਨ।
ਇਸ ਮੌਕੇ ਬਾਬਾ ਜਤਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ, ਬਾਬਾ ਜਸਪ੍ਰੀਤ ਸਿੰਘ, ਪਰਮਿੰਦਰ ਸਿੰਘ ਭੰਡਾਲ, ਡਾ. ਸੁਖਬੀਰ ਸਿੰਘ, ਮੱਖਣ ਸਿੰਘ ਨੰਬਰਦਾਰ, ਅਵਤਾਰ ਸਿੰਘ, ਆਰ.ਪੀ ਸਿੰਘ, ਸਤਿਆਵਾਨ ਸਿੰਘ, ਕੁਲਦੀਪ ਸਿੰਘ ਸੋਢੀ, ਭੁਪਿੰਦਰ ਸਿੰਘ, ਸੀਤਲ ਸਿੰਘ ਆਦਿ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media