Monday, June 30, 2025
Breaking News

ਗੁਰਜੀਤ ਸਿੰਘ ਔਜਲਾ ਭਾਰੀ ਬਹੁਮਤ ਨਾਲ ਹੈਟ੍ਰਿਕ ਲਗਾਉਣਗੇ – ਨਿਰਮਲ ਨਿੰਮਾ

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਲੋਕ ਸਭਾ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਕਪੂਰ ਨਗਰ ਵਿਖੇ ਕਾਂਗਰਸੀ ਆਗੂ ਨਿਰਮਲ ਸਿੰਘ ਨਿੰਮਾ ਦੀ ਅਗਵਾਈ ਹੇਠ ਕੱਲ ਪਾਰਟੀ ਵਲੋਂ ਬੂਥ ਲਗਾਇਆ ਗਿਆ।ਇਸ ਸਮੇਂ ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਗੁਰਜੀਤ  ਔਜਲਾ ਨੂੰ ਹਲਕਾ ਵਾਸੀਆਂ ਵਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਉਹ ਭਾਰੀ ਬਹੁਮਤ ਨਾਲ ਹੈਟ੍ਰਿਕ ਲਗਾਉਣਗੇ।ਇਸ ਮੌਕੇ ਜਸਪਾਲ ਸਿੰਘ ਸੋਢੀ, ਹਰਪਾਲ ਸਿੰਘ ਵਾਲੀਆ, ਅਜੀਤ ਸਿੰਘ, ਬਿਕਰਮਜੀਤ ਸਿੰਘ, ਵਰਿੰਦਰ ਸਿੰਘ ਰੋਮੀ ਅਤੇ ਮਨਜਿੰਦਰ ਸਿੰਘ ਔਲਖ ਆਦਿ ਵੀ ਮੌਜ਼ੂਦ ਸਨ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …