Saturday, September 28, 2024

ਲੋਕ ਸਭਾ ਹਲਕਾ ਸੰਗਰੂਰ ‘ਚ ਕੁੱਲ 64.63 ਫੀਸਦੀ ਪੋਲਿੰਗ ਹੋਈ

ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਵੋਟਰਾਂ ਤੇ ਚੋਣ ਅਮਲੇ ਦਾ ਕੀਤਾ ਧੰਨਵਾਦ
ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ 12-ਸੰਗਰੂਰ ’ਚ ਲੋਕ ਸਭਾ ਚੋਣਾਂ-2024 ਤਹਿਤ ਵੋਟਾਂ ਪਾਉਣ ਦਾ ਕੰਮ ਅਮਨ ਤੇ ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ।ਲੋਕ ਸਭਾ ਹਲਕੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਲਗਭਗ 64.63 ਫੀਸਦੀ ਵੋਟਰਾਂ ਵਲੋਂ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ।
ਰਿਟਰਨਿੰਗ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਲਹਿਰਾ ’ਚ 66.68 ਫੀਸਦੀ, ਦਿੜ੍ਹਬਾ ’ਚ 67.36 ਫੀਸਦੀ, ਸੁਨਾਮ ’ਚ 65.38 ਫੀਸਦੀ, ਭਦੌੜ ’ਚ 63.51 ਫੀਸਦੀ, ਬਰਨਾਲਾ ਵਿਖੇ 59.99 ਫੀਸਦੀ, ਮਹਿਲ ਕਲਾਂ ਵਿਖੇ 61.81 ਫੀਸਦੀ, ਮਲੇਰਕੋਟਲਾ ਵਿਖੇ 69.76 ਫੀਸਦੀ, ਧੂਰੀ ਵਿਖੇ 65.94 ਫੀਸਦੀ ਅਤੇ ਹਲਕਾ ਸੰਗਰੂਰ ’ਚ 61.65 ਫੀਸਦੀ ਵੋਟਾਂ ਪਈਆਂ ਜੋ ਕਿ ਲੋਕ ਸਭਾ ਹਲਕਾ ਸੰਗਰੂਰ ਵਿੱਚ ਕੁੱਲ 64.63 ਫੀਸਦ ਬਣਦਾ ਹੈ।
ਰਿਟਰਨਿੰਗ ਅਫ਼ਸਰ ਜੋਰਵਾਲ ਨੇ ਜ਼ਿਲ੍ਹੇ ਦੇ ਸਮੁੱਚੇ ਵੋਟਰਾਂ ਦਾ ਸ਼ਾਂਤਮਈ ਵੋਟਿੰਗ ਪ੍ਰਕਿਰਿਆ ਲਈ ਧੰਨਵਾਦ ਕੀਤਾ।ਉਨ੍ਹਾਂ ਸਹਾਇਕ ਰਿਟਰਨਿੰਗ ਅਧਿਕਾਰੀਆਂ, ਚੋਣ ਅਮਲੇ, ਪੁਲਿਸ , ਸੁਰੱਖਿਆ ਬਲਾਂ ਸਮੇਤ ਸਮੂਹ ਚੌਕਸੀ ਟੀਮਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਸਭ ਦੇ ਸਹਿਯੋਗ ਨਾਲ ਲੋਕ ਸਭਾ ਹਲਕਾ ਸੰਗਰੂਰ ਵਿਖੇ ਸਮੁੱਚਾ ਪੋਲਿੰਗ ਕਾਰਜ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ।

Check Also

ਸ਼੍ਰੋਮਣੀ ਕਮੇਟੀ ਵਫ਼ਦ ਵਲੋਂ ਸਿੱਖ ਮਾਮਲਿਆਂ ਸਬੰਧੀ ਮੇਘਾਲਿਆ ਦੇ ਰਾਜਪਾਲ ਨਾਲ ਮੁਲਾਕਾਤ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ …